ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ 12 ਮਾਰਚ 2018 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media