ਭਰੂਣ ਹੱਤਿਆ ਤੇ ਦਹੇਜ ਵਰਗੀਆਂ ਕੁਰੀਤੀਆਂ ਨੂੰ ਦੂਰ ਕਰਨਾ ਸਮੇਂ ਦੀ ਮੁੱਖ ਲੋੜ – ਡੀ.ਸੀ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ
ਮਾਲ ਰੋਡ ਵਿਖੇ 301 ਨਵਜਨਮੀ ਬੱਚੀਆਂ ਦੀ ਲੋਹੜੀ ਮਨਾਉਣ ਲਈ ਵਿਸੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਸ਼੍ਰੀਮਤੀ ਨਰਿੰਦਰ ਕੌਰ ਸਿਵਲ ਸਰਜਨ ਨੇ ਸ਼ਿਰਕਤ ਕੀਤੀ।ਇਸ ਮੌਕੇ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ, ਡਾ. ਰਮੇਸ਼ ਪਾਲ ਜ਼ਿਲਾ੍ਹ ਟੀਕਾਕਰਨ ਅਫਸਰ, ਸ਼੍ਰੀਮਤੀ ਰੇਖਾ ਮਹਾਜਨ ਡਿਪਟੀ ਸਿੱਖਿਆ ਅਫਸਰ ਸੈਕੰਡਰੀ, ਸ਼੍ਰੀਮਤੀ ਮਨਦੀਪ ਕੌਰ ਪਿ੍ਰੰਸੀਪਲ, ਜਸਬੀਰ ਸਿੰਘ ਗਿੱਲ ਜ਼ਿਲਾ੍ਹ ਗਾਈਡੈਸ ਅਫਸਰ, ਸਮੂਹ ਸੀ.ਡੀ.ਪੀ.ਓ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ। 
ਸਮਾਗਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਲੋਹੜੀ ਬਾਲ ਕੇ ਕੀਤੀ।ਇਸ ਮੌਕੇ ਲੜਕੀਆਂ ਵੱਲੋਂ ਲੋਹੜੀ ਦੇ ਗੀਤ ਵੀ ਗਾਏ ਅਤੇ ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਆਪਣੇ ਕੋਲੋਂ ਲੋਹੜੀ ਵੀ ਦਿੱਤੀ।ਸੰਘਾ ਨੇ ਇਸ ਮੌਕੇ 301 ਬੱਚੀਆਂ ਨੂੰ ਲੋਹੜੀ ਦੇ ਕੇ ਸਨਮਾਨਤ ਵੀ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸੰਘਾ ਨੇ ਕਿਹਾ ਕਿ ਅਜੋਕੇ ਯੁੱਗ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਰਜਾ ਦੇਣਾ ਚਾਹੀਦਾ ਹੈ।ਅੱਜ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਬਿਹਤਰ ਹਨ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਦੀ ਲਹਿਰ ਚੱਲ ਰਹੀ ਹੈ ਅਤੇ ਇਸ ਤਹਿਤ ਲੋਕਾਂ ਨੂੰ ਲੜਕੀਆਂ ਨੂੰ ਕੁੱਖ ਵਿੱਚ ਨਾ ਮਾਰਨ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਰੂਣ ਹੱਤਿਆ, ਔਰਤਾਂ ਵਿੱਚ ਹਿੰਸਾ ਅਤੇ ਦਹੇਜ ਵਰਗੀਆਂ ਕੁਰੀਤੀਆਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਇੱਕ ਲੜਕੀ ਪੜ੍ਹ ਜਾਂਦੀ ਹੈ ਤਾਂ ਪੂਰਾ ਸਮਾਜ ਸਿੱਖਿਅਤ ਹੋ ਜਾਂਦਾ ਹੈ।ਅੱਜ ਦੇ ਯੁੱਗ ਵਿੱਚ ਚੰਗੀ ਸਿੱਖਿਆ ਲੜਕੀਆਂ ਦੇ ਲਈ ਬਹੁਤ ਹੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਅੱਜ ਤੋਂ ਹੀ ਸੰਕਲਪ ਲੈਣਾ ਚਾਹੀਦਾ ਹੈ ਕਿ ਧੀਆਂ ਨੂੰ ਸੰਭਾਲਾਂਗੇ, ਚੰਗੀ ਸਿੱਖਿਆ ਦੇਵਾਂਗੇ ਅਤੇ ਬਰਾਬਰਤਾ ਦਾ ਹੱਕ ਦੇਵਾਂਗੇ।ਉਨ੍ਹਾਂ ਕਿਹਾ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿਚਕਾਰ ਕਿਸੇ ਵੀ ਪ੍ਰਕਾਰ ਦਾ ਕੋਈ ਅੰਤਰ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਦੀ ਪਾਲਣ ਪੋਸ਼ਣ ਲੜਕਿਆਂ ਦੇ ਸਮਾਨ ਹੀ ਕਰਨਾ ਚਾਹੀਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਔਰਤਾਂ ਹਰ ਖੇਤਰ ਵਿੱਚ ਮਰਦਾਂ ਦੇ ਮੁਕਾਬਲੇ ਵਿੱਚ ਤਰੱਕੀ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਮੁੰਡਿਆਂ ਦੀ ਲੋਹੜੀ ਮਨਾਉਣ ਦੇ ਨਾਲ-ਨਾਲ ਕੁੜੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਲੜਕਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media