ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ
ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਲਵਿੰਦਰਜੀਤ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋਂ ਵੱਧ 50 ਸਾਲ, 5ਵੀਂ ਪਾਸ, ਬੇਰੁਜਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧ ਰੱਖਦਾ ਹੋਵੇ ਭਾਗ ਲੈ ਸਕਦਾ ਹੈ।ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 22 ਜਨਵਰੀ ਤੋਂ ਚਲਾਇਆ ਜਾਵੇਗਾ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਕਰਨ ਲਈ ਆਖਰੀ ਮਿਤੀ 22-1-2018 ਹੈ।ਉਨ੍ਹਾਂ ਕਿਹਾ ਇਸ ਕੋਰਸ ਲਈ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਜਿਲ੍ਹਾ ਅੰਮ੍ਰਿਤਸਰ ਵਿਖੇ ਆਪਣੇ ਨਾਲ 5ਵੀਂ ਜਾਂ 8ਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਅਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਟ੍ਰੇਨਿੰਗ ਲਈ ਅਵੇਦਨ ਕਰ ਸਕਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media