Tuesday, April 21, 2026

ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜਾ – ਸੰਘਾ

ਅੰਮ੍ਰਿਤਸਰ, 19 ਜਨਵਰੀ  (ਪੰਜਾਬ ਪੋਸਟ -ਮਨਜੀਤ ਸਿੰਘ) –    ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ-ਧਾਮ ਨਾਲ ਬਨਾਉਣ ਲਈ ਕਮਲਦੀਪ ਸਿੰਘ ਸੰਘਾ PPN1901201806ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ, ਐਸ.ਡੀ.ਐਮ ਸ੍ਰੀ ਵਿਕਾਸ ਹੀਰਾ, ਐਸ.ਡੀ. ਐਮ ਨਿਤਿਨ ਸਿੰਗਲਾ, ਡੀ.ਸੀ.ਪੀ ਅਮਰੀਕ ਸਿੰਘ ਪਵਾਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2018 ਨੂੰ ਮਨਾਉਣ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਉਹਨਾਂ ਦੱਸਿਆਂ ਕਿ ਸਬੰਧਤ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਾਫ ਸਫਾਈ ਦਾ ਉਚਿਤ ਪ੍ਰਬੰਧ ਕੀਤਾ ਜਾਵੇ।ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਥਾਂ ਤੇ ਡਾਕਟਰੀ ਟੀਮਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ।ਸੰਘਾ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਤੇ ਸਮਾਗਮ ਮੌਕੇ ਗਿੱਧਾ ਅਤੇ ਭੰਗੜਾ ਆਕਰਸ਼ਣ ਦਾ ਕੇਂਦਰ ਹੋਣਗੇ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply