Tuesday, March 24, 2026

2020 ਤੱਕ ਖਸਰੇ ਦਾ ਖਾਤਮਾ ਤੇ ਰੁਬੇਲਾ ਨੂੰ ਕੀਤਾ ਜਾਵੇਗਾ ਕੰਟਰੋਲ- ਕੁਲਵੰਤ ਸਿੰਘ

ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵੱਲੋਂ ਮੀਜਲ ਨਾਮਕ ਬੀਮਾਰੀ ਨੂੰ ਖਤਮ ਕਰਨ ਦੇ ਲਈ ਅਤੇ ਰੁਬੇਲਾ (ਜਮਾਂਦਰੂ ਰੂਬੇਲਾ PPN1901201809ਸਿੰਡਰੋਮ) ਨਾਮਕ ਬੀਮਾਰੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਅਧੀਨ ਮੀਜਲ ਅਤੇ ਰੁਬੇਲਾ ਵੈਕਸੀਨ ਇੱਕਠੀ ਹੀ ਇਕ ਟੀਕੇ ਦੇ ਰੂਪ ਵਿੱਚ 09 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫਤਰ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਕਿਰਨ ਬਾਲਾ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਕੁਲਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ 09 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ ਅਤੇ ਸੀ.ਆਰ.ਐਸ (3) ਰੋਗਾਂ ਤੋ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਮੀਜ਼ਲ ਅਤੇ ਰੂਬੇਲਾ ਵੈਕਸੀਨ ਦੇਣ ਲਈ ਅਪ੍ਰੈਲ 2018 ’ਚ  ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਖਸਰਾ ਅਤੇ ਰੁਬੇਲਾ ਅਭਿਆਨ ਬਾਰੇ ਦੱਸਦਿਆਂ ਕਿਹਾ ਕਿ ਹੁਣ 9 ਦੇ ਨਾਲ ਨਾਲ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ  ਤੇ ਰੁਬੇਲਾ ਵੈਕਸੀਨ ਵੀ ਅਭਿਆਨ ਦੌਰਾਨ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਬੱਚਿਆਂ ਨੂੰ ਖਸਰਾ ਅਤੇ ਰੁਬੇਲਾ ਵਰਗੇ ਰੋਗਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਇਹ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਮੀਜ਼ਲ ਇਕ ਵਾਇਰਲ ਬੀਮਾਰੀ ਹੈ।ਜਿਸ ਨਾਲ ਹਰ ਸਾਲ ਕਈ ਬੱਚਿਆਂ ਦੀਆਂ ਮੌਤਾਂ ਹੋ ਜਾਂਦੀਆਂ ਹਨ ਅਤੇ ਇਸੇ ਤਰਾਂ ਰੁਬੇਲਾ ਵੀ ਵਾਇਰਲ ਦੇ ਵਾਂਗ ਹੈ ਜੋ ਗਰਭਵਤੀ ਔਰਤ ਨੂੰ ਜੇਕਰ ਗਰਭ ਦੇ ਪਹਿਲੇ ਤਿੰਨ ਮਹੀਨਿਆਂ’ਚ ਹੋ ਜਾਵੇ ਤਾਂ ਬੱਚੇ ਵਿਚ ਜੰਮਾਦਰੂ ਰੋਗ ਪੈਦਾ ਹੋਣ ਦਾ ਖਤਰਾ ਹੁੰਦਾ ਹੈ ਜਿਸ ਨੂੰ 3 ਕਹਿੰਦੇ ਹਨ।ਇਸ ਤੋਂ ਬਚਾਅ ਲਈ ਸਰਕਾਰ ਵਲੋ ਇਹ ਵਿਸ਼ੇਸ਼ ਅਭਿਆਨ ਚਲਾ ਕੇ ਪਹਿਲਾਂ ਤੋਂ ਹੀ ਦਿੱਤੀ ਜਾ ਰਹੀ 9 ਵਿੱਚ ਮੀਜਲ ਵੈਕਸੀਨ ਦੇ ਨਾਲ ਨਾਲ ਮੀਜਲ+ਰੂਬੇਲਾ ਵੈਕਸੀਨ (ਜੋ ਕਿ ਇੱਕ ਟੀਕੇ ਦੇ ਰੂਪ ਵਿੱਚ ਹੋਵੇਗੀ) ਵੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 80 ਲੱਖ ਅਤੇ ਜ਼ਿਲ੍ਹਾ ਪਠਾਨਕੋਟ ਦੇ ਕਰੀਬ 1.50 ਲੱਖ ਬੱਚਿਆਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ ਜਿਸ ਵਿੱਚ ਆਂਗਨਵਾੜੀ, ਸਰਕਾਰੀ ਸਕੂਲ, ਸਰਕਾਰੀ ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਅਤੇ ਘਰਾਂ ਵਿੱਚ ’ਚ ਰਹਿ ਰਹੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।ਇਹ ਪਲਸ ਪੋਲੀਓ ਦੀ ਵੈਕਸੀਨ ਦੀ ਤਰਾਂ ਹੀ 14 ਹੋਵੇਗੀ।ਉਹਨਾਂ ਦੱਸਿਆ ਕਿ ਦੇਸ਼ ਭਰ ਵਿੱਚ ਹੁਣ ਤੱਕ ਛੇ ਕਰੋੜ ਦੇ ਲੱਗਭਗ ਡੋਜ਼ਜ਼ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋ 1 ਜਨਵਰੀ 2018 ਤੋ ਮਿਜ਼ਲ-ਰੂਬੇਲਾ ਸਰਵੀਲੈਂਸ ਦੀ ਵੀ ਸ਼ੂਰੁਆਤ ਕੀਤੀ ਗਈ ਹੈ। ਉਨ੍ਹਾਂ ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਐਨ.ਜੀ.ਓ ਨੂੰ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਵਿੱਚ ਸਾਲ 2020 ਤੱਕ ਖਸਰੇ ਨੂੰ ਖਤਮ ਅਤੇ ਰੁਬੇਲਾ ਨੂੰ ਕੰਟਰੋਲ ਕੀਤਾ ਜਾ ਸਕੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply