Sunday, August 9, 2026

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਵਰਦੀਆਂ ਅਤੇ ਕੋਟ ਕੀਤੇ ਦਾਨ

ਸਮਰਾਲਾ, 19 ਜਨਵਰੀ (ਪੰਜਾਬ ਪੋਸਟ – ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਲਈ ਵਰਦੀਆਂ ਅਤੇ ਪਹਿਲੀ ਤੋਂ ਪੰਜਵੀਂ PPN1901201814ਜਮਾਤ ਦੇ ਵਿਦਿਆਰਥੀਆਂ ਨੂੰ ਬਲੈਜ਼ਰ (ਕੋਟ) ਪਿੰਡ ਦੇ ਹੀ ਦਾਨੀ ਸੱਜਣਾਂ ਵੱਲੋਂ ਦਾਨ ਕੀਤੇ ਗਏ।ਇਸ ਮੌਕੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਪੁਸ਼ਪਿੰਦਰ ਸਿੰਘ ਨੇ ਸੰਬੋਧਿਤ ਹੁੰਦੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਹਮੇਸ਼ਾ ਹੀ ਇਹਨਾਂ ਦਾਨੀ ਸੱਜਣਾਂ ਦਾ ਰਿਣੀ ਰਹੇਗਾ, ਜੋ ਆਪਣੀ ਦਸਾਂ ਨੌਹਾਂ ਦੀ ਕਿਰਤ ਕਮਾਈ ਵਿੱਚੋਂ ਗਰੀਬ ਬੱਚਿਆਂ ਲਈ ਅਜਿਹਾ ਦਾਨ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਬਿੰਦੂ, ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਦਲਜੀਤ ਕੌਰ ਹਾਜ਼ਰ ਸਨ।ਅਖੀਰ ਵਿੱਚ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply