ਅੰਮਿ੍ਤਸਰ, 20 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜਿਲ੍ਹਾ ਕਚਿਹਰੀਆਂ
ਵਿਖੇ ਮਾਸਿਕ ਲੋਕ ਅਦਾਲਤ ਲਗਾਈ ਗਈ।ਜਿਸ ਵਿਚ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਮਾਸਿਕ ਲੋਕ ਅਦਾਲਤ ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਦੀ ਨਾਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਤਹਿਸੀਲ ਵਿਖੇ ਵੀ ਲਗਾਈ ਗਈ।ਇਸ ਮਾਸਿਕ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਕੁੱਲ 11 ਬੈਂਚ ਬਣਾਏ ਗਏ।ਜਿਸ ਵਿੱਚੋਂ 6 ਬੈਂਚ ਅੰਮ੍ਰਿਤਸਰ. 4 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਤਹਿਸੀਲ ਵਿਖੇ ਲਗਾਇਆ ਗਿਆ।ਇਸ ਮਾਸਿਕ ਲੋਕ ਅਦਾਲਤ ਵਿੱਚ ਕੁੱਲ 185 ਕੇਸ ਲਗਾਏ ਗਏ, ਜਿਹਨਾਂ ਵਿੱਚੋਂ 49 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ 83, 25,499/- ਰੁਪਏ ਦੀ ਰਕਮ ਦੇ ਐਵਾਰਡ ਪਾਸ ਹੋਏ।
Check Also
ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ- ਵਿਧਾਇਕ ਡਾ. ਗੁਪਤਾ
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media