Tuesday, November 24, 2026

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਯੂਨੀਵਰਸਿਟੀ ਦੇ ਫਿਜ਼ੀਕਲ PPN2001201804ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਇੰਟਰਵਰਸਿਟੀ ਫੈਂਸਿੰਗ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਵਿਖੇ ਸੰਪੰਨ ਹੋ ਗਈ ਅਤੇ ਇਸ ਵਿਚ 400 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਪ੍ਰੋ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ।ਡਾ. ਸੁਖਦੇਵ ਸਿੰਘ, ਮੁਖੀ ਖੇਡ ਵਿਭਾਗ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ `ਜੀ ਆਇਆਂ` ਆਖਿਆ।ਇਸ ਮੌਕੇ ਹੋਰਨਾਂ ਖਿਡਾਰੀਆਂ ਤੋਂ ਇਲਾਵਾ ਕੋਚ ਅਤੇ ਵਿਦਿਆਰਥੀ ਖਿਡਾਰੀ ਹਾਜ਼ਰ ਸਨ।ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤਾ ਜਦੋਂਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ ‘ਤੇ ਰਹੀ।ਟੀਮ ਅਨੁਸਾਰ ਮੈਡਲ ਪ੍ਰਾਪਤ ਕਰਨ ਵਿਚ 10 ਟੀਮਾਂ ਨੇ ਗੋਲਡ ਮੈਡਲ, 6 ਨੇ ਸਿਲਵਰ ਅਤੇ ਦੋ ਟੀਮਾਂ ਨੇ ਬ੍ਰੋਜ਼ ਮੈਡਲ ਪ੍ਰਾਪਤ ਕੀਤੇ।ਵਿਅਕਤੀਗਤ ਵਰਗ ਵਿਚ 5 ਖਿਡਾਰੀਆਂ ਨੇ ਗੋਲਡ, 3 ਖਿਡਾਰੀਆਂ ਨੇ ਸਿਲਵਰ ਅਤੇ 1 ਖਿਡਾਰੀ ਨੇ ਬ੍ਰੋਂਜ਼ ਮੈਡਲ ਪ੍ਰਾਪਤ ਕੀਤੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply