ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਮਜੀਠੀਆ ਈਵਨਿੰਗ
ਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ।ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ ਨਾਲ ਸਿੱਖਾਂ ਦਾ ਵਿਰੋਧ ਸ਼ਾਂਤ ਹੋਇਆ ਹੈ।ਦੱਸਣਯੋਗ ਹੈ ਕਿ ਹਿਊਮਨ ਰੀਸੋਰਸ ਵਿਭਾਗ ਦੇ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਕਾਲਜ ਦੇ ਨਾਂ ਵਿਚ ਤਬਦੀਲੀ ਨੂੰ ਭਾਰਤ ਸਰਕਾਰ ਵਲੋਂ ਪ੍ਰਵਾਨ ਨਹੀਂ ਕੀਤਾ ਗਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media