ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ‘ਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨਿਭਾਅ ਰਹੇ ਜਸਬੀਰ ਸਿੰਘ ਨੂੰ
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ ਸਕੱਤਰ ਮਨਜੀਤ ਸਿੰਘ ਚੀਮਾ ਬਾਠ ਨੇ ਸਨਮਾਨਿਤ ਕੀਤਾ।ਜਸਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆਸਟ੍ਰੇਲੀਆ ਵਿਚ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਿੱਖਾਂ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਆਸਟ੍ਰੇਲੀਆ ਵਿਖੇ ਸਿੱਖੀ ਦੀ ਚੜ੍ਹਦੀ ਕਲਾ ਲਈ ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਨਿਰੰਤਰ ਸਿੱਖੀ ਪ੍ਰਚਾਰ ਕਰਦੇ ਰਹਿਣ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਪਲਵਿੰਦਰ ਸਿੰਘ ਤੇ ਸੁਖਬੀਰ ਸਿੰਘ ਇੰਚਾਰਜ ਵੀ ਮੌਜੂਦ ਸਨ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media