ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਨੇ ਇੱਕ ਕਾਰ ਸਵਾਰ ਨੂੰ 980 ਨਸ਼ੀਲੀਆਂ ਗੋਲੀਆਂ ਅਤੇ 5 ਜ਼ਿੰਦਾ ਕਾਰਤੂਸਾਂ ਅਤੇ ਇੱਕ ਦੇਸੀ ਪਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ.ਪੀ ਕਰਾਈਮ ਹਰਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਜੋਗਾ ਸਿੰਘ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਜਦ ਵਾਹਣਾਂ `ਤੇ ਸਵਾਰ ਹੋ ਕੇ ਗਸ਼ਤ `ਤੇ ਸਨ ਤਾਂ ਹਾਥੀ ਗੇਟ ਤੋਂ ਹਾਲ ਗੇਟ ਨੂੰ ਜਾਂਦਿਆਂ ਟੀ ਪੁਆਇੰਟ ਗੋਲ ਬਾਗ ਬਿਜਲੀ ਘਰ ਨੇੜੇ ਉਨਾਂ ਨੇ ਚਿੱਟੇ ਰੰਗ ਦੀ ਬਿਨਾਂ ਨੰਬਰੀ ਆਈ-20 ਕਾਰ ਚਾਲਕ ਨੂੰ ਕਾਬੂ ਕਰਕੇ ਉਸ ਪਾਸੋਂ 980 ਨਸ਼ੀਲੀਆਂ ਗੋਲੀਆਂ, ਇੱਕ ਦੇਸੀ ਪਸਤੌਲ ਅਤੇ 32 ਬੋਰ ਦੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ।ਉਨਾਂ ਦੱਸਿਆ ਕਿ ਕਾਬੂ ਕੀਤਾ ਗਿਆ ਵਿਅਕਤੀ 22 ਸਾਲਾ ਵਰੁਣ ਕੁਮਾਰ ਉਰਫ ਵਰੁਣ ਪੁੱਤਰ ਲੇਟ ਪ੍ਰਵੀਨ ਕੁਮਾਰ ਵਾਸੀ ਗੰਡਾ ਸਿੰਘ ਕਲੋਨੀ ਤਰਨ ਤਾਰਨ ਰੋਡ ਅੰਮ੍ਰਿਤਸਰ ਦਾ ਵਸਨੀਕ ਹੈ।ਉਨਾਂ ਕਿਹਾ ਕਿ ਦੋਸ਼ੀ ਖਿਲਾਫ ਸਿਵਲ ਲਾਇਨ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਨੰਬਰ 31 ਮਿਤੀ 20-1-18 ਅਧੀਨ ਮਾਮਲਾ ਦਰਜ ਕਰ ਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media