ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਜੋਗਾ ਸਿੰਘ ਨੇ ਰਣਜੀਤ ਐਵਨਿਊ ਸੀ ਬਲਾਕ ਵਿਖੇ ਮੁਖਬਰ ਦੀ ਇਤਲਾਹ `ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨਾਂ ਪਾਸੋਂ ਇੱਕ ਬਿਨ੍ਹਾਂ ਨੰਬਰੀ ਆਟੋ ਅਤੇ ਵੱਖ-ਵੱਖ ਕੰਪਨੀਆਂ ਦੇ ਚੋਰੀ ਕੀਤੇ 10 ਮੋਬਾਇਲ ਬਰਾਮਦ ਕੀਤੇ ਹਨ।ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ.ਪੀ ਕਰਾਇਮ ਹਰਜੀਤ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ ਕਾਲਾ ਪੁੱਤਰ ਜਸਵੰਤ ਸਿੰਘ ਨਿਰੰਕਾਰੀ ਕਲੋਨੀ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ, ਸਰਬਜੋਤ ਸਿੰਘ ਉਰਫ ਸੋਨੂ ਪੁੱਤਰ ਜੋਗਿੰਦਰ ਸਿੰਘ ਵਾਸੀ ਹਾਊਸਿੰਗ ਬੋਰਡ ਕਲੋਨੀ ਐਮ.ਆਈ.ਜੀ.ਸੀ ਫਲੈਟ ਥਾਣਾ ਸਿਵਲ ਲਾਇਨ ਅੰਮ੍ਰਿਤਸਰ ਤੇ ਪ੍ਰਦੀਪ ਸਿੰਘ ਉਰਫ ਪ੍ਰਦੀਪ ਪੁੱਤਰ ਰਣਜੀਤ ਸਿੰਘ ਵਾਸੀ ਚੌਂਕੀ ਵਾਲੀ ਗਲੀ ਫੈਜਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ।ਉਨਾਂ ਕਿਹਾ ਕਿ ਉਕਤ ਤਿੰਨੋ ਦੋਸ਼ੀ ਸ਼ਹਿਰ ਵਿੱਚ ਸਵਾਰੀਆਂ ਨੂੰ ਆਟੋ ਵਿੱਚ ਬਿਠਾ ਕੇ ਸੁੰਨਸਾਨ ਜਗ੍ਹਾ `ਤੇੇ ਲਿਜਾ ਕੇ ਉਨਾਂ ਦਾ ਕੀਮਤੀ ਸਮਾਨ, ਮੋਬਾਇਲ ਫੋਨ ਅਤੇ ਪੈਸੇ ਆਦਿ ਖੋਹ ਲੈਦੇ ਹਨ।ਉਨਾਂ ਕਿਹਾ ਕਿ ਤਿੰਨਾਂ ਦੇ ਵਿਰੁੱਧ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਨੰਬਰ 30 ਮਿਤੀ 20-1-18 ਦਰਜ ਕੀਤਾ ਗਿਆ ਹੈ ਅਤੇ ਹੋਰ ਪੁਛਗਿੱਛ ਲਈ ਮਾਨਯੋਗ ਅਦਾਲਤ ਪਾਸੋਂ ਪੁਲਿਸ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media