Tuesday, April 28, 2026

ਲੁੱਟ-ਖੋਹ ਦੀ ਵਾਰਦਾਤਾਂ ਰੋਕਣ ਲਈ ਸਰਕਾਰ ਗੰਭੀਰ – ਸਿੱਧੂ

ਪੀੜਤ ਔਰਤ ਦਾ ਹਾਲ-ਚਾਲ ਪੁੱਛਣ ਉਸ ਦੇ ਘਰ ਗਏ ਕੈਬਨਿਟ ਮੰਤਰੀ

navjot Sidhuਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰਾਂ-ਪਿੰਡਾਂ ਵਿੱਚ ਹੁੰਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ  ਨੂੰ ਰੋਕਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਛੇਤੀ ਹੀ ਇਸ ਬਾਬਤ ਸਖਤ ਕਦਮ ਪੁੱਟੇ ਜਾਣਗੇ।ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਖੋਹ ਦੀ ਵਾਰਦਾਤ ਦਾ ਸ਼ਿਕਾਰ ਹੋਈ ਔਰਤ ਦਾ ਹਾਲ-ਚਾਲ ਪੁੱਛਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਕੀਤਾ।ਸਿੱਧੂ ਅੱਜ ਉਕਤ ਪੀੜਤ ਔਰਤ ਦੇ ਘਰ ਗਏ ਅਤੇ ਉਸ ਨੂੰ ਹੌਸਲਾ ਦਿੰਦੇ ਕਿਹਾ ਕਿ ਅਜਿਹੀਆਂ ਵਾਰਦਾਤਾਂ ਰੋਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ ਕਰੇਗੀ।
ਪਰਿਵਾਰ ਨੂੰ ਹਰ ਸੰਭਵ ਮਦਦ  ਦਾ ਐਲਾਨ ਕਰਦੇ ਸਿੱਧੂ ਨੇ ਕਿਹਾ ਕਿ ਇਸ ਵਿਚ ਮੁਆਫੀ ਦੀ ਗੰੁਜਾਇਸ਼ ਤਾਂ ਨਹੀਂ, ਪਰ ਉਹ ਆਪਣੀ ਤਰਫੋਂ ਮੁਆਫੀ ਮੰਗਦੇ ਹਨ।ਉਨਾਂ ਕਿਹਾ ਕਿ ਉਹ ਉਨਾਂ ਦੀ ਭੈਣ ਵਾਂਗ ਹੈ ਅਤੇ ਅਜਿਹੀ ਵਾਰਦਾਤ ਉਨਾਂ ਦੀ ਧੀਅ, ਭੈਣ ਕਿਸੇ ਨਾਲ ਹੋ ਸਕਦੀ ਹੈ, ਸੋ ਸਾਨੂੰ ਸਾਰਿਆਂ ਨੂੰ ਇੰਨਾਂ ਦੀ ਰੋਕ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਮੌਜੂਦ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਨੇ ਦੱਸਿਆ ਕਿ ਪੁਲਿਸ ਨੂੰ ਇਸ ਕੇਸ ਵਿਚ ਅਹਿਮ ਸੁਰਾਗ ਲੱਗੇ ਹਨ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਕੰਮ ਕਰ ਰਹੀ ਹੈ।ਸਿੱਧੂ ਨੇ ਕਿਹਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਵੀ ਲਿਆਉਣਗੇ।ਸਿੱਧੂ ਇਸ ਮਗਰੋਂ ਉਸ ਸਥਾਨ ’ਤੇ ਵੀ ਗਏ, ਜਿਥੇ ਇਹ ਵਾਰਦਾਤ ਹੋਈ ਸੀ ਅਤੇ ਉਸ ਸਥਾਨ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੇ ਇਸ ਨੂੰ ਕੈਦ ਕਰ ਲਿਆ ਸੀ।ਉਨਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਛੇਤੀ ਹੀ ਸਾਰਾ ਸ਼ਹਿਰ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇ, ਤਾਂ ਜੋ ਕੋਈ ਵੀ ਅਪਰਾਧ ਗੁੱਝਾ ਨਾ ਰਹੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply