Sunday, April 5, 2026

ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

PPN2101201810ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਮਾ ਦੇ ਦਿਸ਼ਾ ਨਿਰਦੇਸ਼ਾਂ  ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਚਲਾਈ ਜਾ ਰਹੀ ਮੁਿਹੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਲਗਾਏ ਪਿੰਡ ਪੱਧਰੀ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਰਮਨਜੀਤ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਰਣਜੋਧ ਸਿੰਘ, ਮੋਹਨ ਲਾਲ ਚੱਕ ਮਿਨਹਾਸ, ਰਾਜੇਸ਼ ਕੁਮਾਰ, ਰਾਮ ਕਿਸ਼ਨ, ਰਾਮ ਲਾਲ ਸਮੇਤ ਕਈ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨਾ, ਕਣਕ, ਮੱਕੀ ਅਤੇ ਕਮਾਦ ਆਦਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਗੈਰ ਖੇਤ ਵਿੱਚ ਮਿਲਾਉਣ ਲਈ ਵਰਤੀ ਜਾਣ ਵਾਲੀ ਮਸ਼ੀਨਰੀ / ਖੇਤੀ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 40 ਫੀਸਦੀ ਸਬਸਿਡੀ ਉਪਲੱਬਧ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸਬ ਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਤਹਿਤ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਤਹਿ ਤੋੜ ਹੱਲ (ਸਬ ਸਾਇਲਰ), ਪੈਡੀ ਸਟਰਾਅ ਮਲਚਰ/ਚੌਪਰ ਅਤੇ ਉਲਟਾਵੇਂ ਹੱਲ ਸਬਸਿਡੀ ਤੇ ਦਿੱਤੇ ਜਾਣੇ ਹਨ।ਉਨਾਂ ਕਿਹਾ ਕਿ ਪਿੰਡ ਪੱਧਰ ਤੇ ਮਸ਼ੀਨਰੀ ਬੈਂਕ ਸਥਾਪਤ ਕਰਨ ਦੇ ਚਾਹਵਾਨ ਕਿਸਾਨ ਮਿਤੀ 6 ਫਰਵਰੀ ਤੱਕ ਸੰਬੰਧਤ ਖੇਤੀਬਾੜੀ ਦਫਤਰਾਂ ਵਿੱਚ ਬਿਨੇ ਪੱਤਰ ਦੇ ਸਕਦੇ ਹਨ।ਉਨਾਂ ਕਿਹਾ ਕਿ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਕਾਰਨ ਭਵਿੱਖ ਦੀ ਖੇਤੀ ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।ਉਨਾਂ ਕਿਹਾ ਕਿ ਦਰੱਖਤ ਲਾਉਣੇ ਜਿੰਨੇ ਜ਼ਰੂਰੀ ਹਨ, ਉਸ ਤੋਂ ਵੱਧ ਨਵੇਂ ਲਗਾਏ ਦਰੱਕਤਾਂ ਦੀ ਸਾਂਭ ਸੰਭਾਲ ਕਰਨੀ ਹੋਰ ਜ਼ਰੂਰੀ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ ਪ੍ਰੋਪੀਕੋਨਾਜ਼ੋਲ 25 ਈ.ਸੀ (ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।ਅਖੀਰ ਵਿੱਚ ਗ੍ਰਾਮ ਪੰਚਾਇਤ ਅੰਦੋਈ ਦੇ ਸਰਪੰਚ ਸੱਤਪਾਲ ਸਿੰਘ ਨੇ ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply