Thursday, July 23, 2026

ਮੋਦੀ ਵਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇਕੱਠੀਆਂ ਕਰਵਾਉਣ ਦੇ ਫ਼ੈਸਲੇ ਦੀ ਛੀਨਾ ਨੇ ਕੀਤੀ ਸ਼ਲਾਘਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਪੰਜਾਬ ਦੇ ਸੂਬਾਈ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਲੋਕ ਸਭਾ S. Rajinder Singh Chhinaਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੱਠਿਆਂ ਕਰਵਾੳਣ ਦੀ ਪਹਿਲਕਦਮੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦੀ ਪੁਰਜ਼ੋਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਇਕ ਇਨਕਲਾਬੀ ਵਿਚਾਰ ਹੈ ਜੋ ਕਿ ਚੰਗੇ ਪ੍ਰਸ਼ਾਸਨ ਨੂੰ ਹੁਲਾਰਾ ਦੇਵੇਗਾ ਅਤੇ ਸਰਕਾਰੀ ਖਜ਼ਾਨੇ ਨੂੰ ਵਾਰ-ਵਾਰ ਕਰਵਾਈਆਂ ਜਾਂਦੀਆਂ ਚੋਣਾਂ ਕਾਰਨ ਹੁੰਦੇ ਬੇਲੋੜੇ ਖਰਚ ਤੋਂ ਛੁਟਕਾਰਾ ਦਿਵਾਏਗਾ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਵੀ ਇਸ ਪ੍ਰਸਤਾਵ ਦੀ ਪ੍ਰੋੜਤਾ ਕੀਤੀ ਹੈ।ਛੀਨਾ ਨੇ ਪਿਛਲੇ ਦਿਨੀਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਮਾਮਲੇ ਬਾਰੇ ਵਿਸਥਾਰ ’ਚ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਪੂਰਾ ਸਰਕਾਰੀ ਅਮਲਾ ਲਗਾਤਾਰ ਹੋ ਰਹੀਆਂ ਚੋਣਾਂ ’ਚ ਰੁਝੇ ਰਹਿਣ ਕਾਰਨ ਉਹ ਲੋਕਾਂ ਨੂੰ ਸਮਰਪਿਤ ਕਾਰਜਾਂ ਲਈ ਸਮਾਂ ਨਹੀਂ ਦੇ ਪਾਉਂਦੇ ਅਤੇ ਬਹੁਤ ਸਾਰਾ ਪੈਸਾ ਵੀ ਵਿਅਰਥ ਹੁੰਦਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਉਪਰੋਕਤ ਫ਼ੈਸਲਾ ਲੈਣਾ ਅਤਿਅੰਤ ਜਰੂਰੀ ਹੈ।
ਛੀਨਾ ਨੇ ਕਿਹਾ ਇਸ ਨਾਲ ਕਾਲੇ ਧਨ ਦੀ ਚੋਣਾਂ ਦੌਰਾਨ ਵੱਧਦੇ ਰੁਝਾਨ ਨੂੰ ਰੋਕਣ ’ਚ ਸਹਾਇਤਾ ਮਿਲੇਗੀ। ਅਜ਼ਾਦੀ ਤੋਂ ਬਾਅਦ ਕਈ ਸਾਲਾਂ ਤੱਕ ਪੂਰੇ ਦੇਸ਼ ’ਚ ਉਪਰੋਕਤ ਚੋਣਾਂ ਇਕੱਠਿਆਂ ਕਰਵਾਈਆਂ ਜਾਂਦੀਆਂ ਸਨ ਪਰ ਸਮੇਂ ਦੇ ਨਾਲ ਰਾਜਨੀਤੀ ਦੇ ਨਿਘਾਰ ਸਦਕਾ ਚੋਣਾਂ ਅਲੱਗ-ਅਲੱਗ ਸਮੇਂ ਹੋਣ ਲੱਗ ਪਈਆਂ, ਜਿਸ ਨਾਲ ਸਰਕਾਰੀ ਪ੍ਰਸ਼ਾਸ਼ਨ ਨੂੰ ਵਾਧੂ ਬੋਝ ਉਠਾਉਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਧਾਨ ਮੰਤਰੀ ਜਾਂ ਕੌਮੀ ਪੱਧਰ ਦੇ ਨੇਤਾ ਨੇ ਇਸ ਸਮੱਸਿਆ ਬਾਰੇ ਨਹੀਂ ਸੋਚਿਆ ਪਰ ਮੋਦੀ ਨੇ ਦੂਰਅੰਦੇਸ਼ੀ ਸੋਚ ਦਾ ਪ੍ਰਗਟਾਵਾ ਕਰਦਿਆਂ ਇਹ ਪਹਿਲਕਦਮੀ ਕੀਤੀ ਹੈ।ਜਿਸ ਦੀ ਸਾਰੀਆਂ ਹੀ ਸਿਆਸੀ ਪਾਰਟੀਆਂ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਲੋਕਾਂ ਨੂੰ ਇਸਦੀ ਸ਼ਲਾਘਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ 5 ਸਾਲਾਂ ’ਚ ਸਿਰਫ ਇਕ ਵਾਰ ਕਰਵਾਈਆਂ ਜਾਂਦੀਆਂ ਹਨ ਤਾਂ ਬਹੁਤ ਸਾਰਾ ਪੈਸਾ ਬਚਾਇਆ ਜਾ ਸਕਦਾ ਹੈ ਅਤੇ ਸਰਕਾਰੀ ਖ਼ਜ਼ਾਨੇ ’ਚ ਵੱਧਦੇ ਬੋਝ ਨੂੰ ਘਟਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਨੌਕਰਸ਼ਾਹੀ ਤੋਂ ਇਲਾਵਾ ਮੰਤਰੀਆਂ ਅਤੇ ਰਾਜਨੀਤਿਕ ਪਾਰਟੀਆਂ ਲੰਬੇ ਸਮੇਂ ਤੱਕ ਚੋਣਾਂ ’ਚ ਰੁਝੀਆਂ ਰਹਿੰਦੀਆਂ ਹਨ, ਜਿਸ ਨਾਲ ਉਨ੍ਹਾਂ ਵਲੋਂ ਵਿਕਾਸ ਦੇ ਕੰਮਕਾਰ ਲਈ ਸਮਾਂ ਨਹੀਂ ਬਚਦਾ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply