ਮਰਹੂਮ ਮਨਜੀਤ ਸਿੰਘ ਕਲਕੱਤਾ ਦੇ ਪੁੱਤਰ ਗੁਰਪ੍ਰੀਤ ਸਿੰਘ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਸੰਬੰਧੀ ਕਾਂਗਰਸ ਦੀ
ਤਰਫੋਂ ਉਹਨਾਂ ਨੂੰ ਹਨੇਰੇ ਵਿਚ ਰੱਖੇ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕਰਨ ਸਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਮਜੀਠੀਆ ਨੇ ਕਿਹਾ ਕਿ ਭਾਵੇਂ ਉਕਤ ਮਾਮਲਾ ਕਾਂਗਰਸ ਦਾ ਅੰਦਰੂਨੀ ਹੈ, ਪਰ ਇਹ ਸਪੱਸ਼ਟ ਹੈ ਕਿ ਇਹ ਰੁੱਸਣ ਮਨਾਉਣ ਦੀ ਖੇਡ ਜਿਆਦਾ ਦੇਰ ਨਹੀਂ ਚੱਲੇਗੀ ਅਤੇ ਜਲਦ ਹੀ ਸਿੱਧੂ ਦੀ ਸਥਿਤੀ ਨਾ ਘਰ ਦਾ ਨਾ ਘਾਟ ਦਾ ਵਾਲੀ ਬਣ ਜਾਵੇਗੀ।
ਮਜੀਠੀਆ ਅੱਜ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਮੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ’ਤੇ ਉਹਨਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਕਲਕੱਤਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਗ੍ਰਹਿ ਆਏ ਸਨ ਨੇ ਕਿਹਾ ਕਿ ਇਕ ਬਹੁਪੱਖੀ ਸ਼ਖਸੀਅਤ ਦੇ ਮਾਲਕ ਕਲਕੱਤਾ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਖੇਤਰ ’ਚ ਨਿਭਾਈਆਂ ਗਈਆਂ ਵਡਮੁੱਲੀਆਂ ਸੇਵਾਵਾਂ ਅਤੇ ਪੰਥ ਨੂੰ ਵੱਡੀ ਦੇਣ ਸਦਕਾ ਉਹਨਾਂ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ।
ਇਸ ਮੌਕੇ ਪ ੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਗਏ ਥਰਮਲ ਪਲਾਂਟ ਮੁੜ ਚਾਲੂ ਨਾ ਕਰਨ ਸੰਬੰਧੀ ਬਿਆਨ ਨੂੰ ਮੰਦਭਾਗਾ ਅਤੇ ਅਫ਼ਸੋਸਨਾਕ ਠਹਿਰਾਇਆ।ੳਹਨਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਯਾਦ ਦੁਆਇਆ ਕਿ ਉਹਨਾਂ ਚੋਣ ਮੈਨੀਫੈਸਟੋ ਅਤੇ ਚੋਣ ਪ੍ਰਚਾਰ ਦੌਰਾਨ ਥਰਮਲ ਪਲਾਂਟ ਬੰਦ ਨਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਨਿਭਾਇਆ ਜਾਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸੇ ਇੱਕ ਦੀ ਵੀ ਨੌਕਰੀ ਖੋਹਣ ਦੀ ਇਜਾਜ਼ਤ ਨਹੀਂ ਦਿਆਂਗੇ।ਪਲਾਂਟ ਚੱਲਦਾ ਰੱਖਣ ਲਈ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸੰਘਰਸ਼ ਕੀਤਾ ਜਾਵੇਗਾ।
ਦਿੱਲੀ ਦੇ ਕੇਜਰੀਵਾਲ ਸਰਕਾਰ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ ਦੇ ਫੈਸਲੇ ਪ੍ਰਤੀ ਉਹਨਾਂ ਕਿਹਾ ਕਿ ਹੁਣ ਰਾਸ਼ਟਰਪਤੀ ਵਲੋਂ ਫੈਸਲਾ ਲੈ ਲਿਆ ਗਿਆ ਹੈ ਤਾਂ ਕੇਜਰੀਵਾਲ ਨੂੰ ਚੋਣਾਂ ਕਰਾਉਣ ਤੋਂ ਨਹੀਂ ਭੱਜਣਾ ਚਾਹੀਦਾ।
ਇਸ ਮੌਕੇ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਸ਼ੁਭਕਰਮਨ ਸਿੰਘ ਕਲਕੱਤਾ, ਮੋਹਨ ਸਿੰਘ ਸ਼ੈਲਾ, ਪ੍ਰਦੀਪ ਸਿੰਘ ਵਾਲੀਆ, ਸੁਰਿੰਦਰ ਸਿੰਘ ਕੈਨੇਡਾ, ਤਰਨਜੀਤ ਸਿੰਘ, ਤਰਲੋਚਨ ਸਿੰਘ, ਮਨਿੰਦਰ ਧੁੰਨਾ, ਹਰਚਰਨ ਸਿੰਘ, ਕੁਲਦੀਪ ਸਿੰਘ, ਗੁਰਮੁੱਖ ਸਿੰਘ, ਗੁਰਬਚਨ ਸਿੰਘ, ਬਿੱਟੂ ਐਮ.ਆਰ, ਗੁਰਪ੍ਰੀਤ ਸਿੰਘ ਰੰਧਾਵਾ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media