ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਣੀ (ਵਿਖੇ ਕੀਤੇ ਜਾ ਰਹੇੇ 26 ਜਨਵਰੀ ਸਮਾਗਮ ਦੀ ਦੂਸਰੀ ਰਿਹਰਸਲ ਦਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ, ਰਾਮ ਲੁਭਾਇਆ ਸਹਾਇਕ ਲੋਕ ਸਪੰਰਕ ਅਫਸਰ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਵਿੰਦਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ 26 ਜਨਵਰੀ ਸਮਾਗਮ ਦੀ ਦੂਸਰੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਵੀ ਵੇਖਿਆ।ਤੇ ਬੱਚਿਆਂ ਨੇ ਪ੍ਰੋਗਰਾਮ ਦਾ ਅਰੰਭ ਗੁਰਬਾਣੀ ਸ਼ਬਦ ਨਾਲ ਕੀਤਾ, ਜਦਕਿ ਕੋਰੀਓਗ੍ਰਾਫੀ ਦੇ ਨਾਲ ਨਾਲ ਗਿੱਧੇ ਅਤੇ ਭੰਗੜੇ ਦੀ ਰਿਹਰਸਲ ਵੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ।ਜਾਣਕਾਰੀ ਦਿੰਦਿਆਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਨੇ ਦੱਸਿਆ ਕਿ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media