Tuesday, October 13, 2026

ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਸਦਮਾ, ਭੈਣ ਦਾ ਦਿਹਾਂਤ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋ ਉਨਾਂ ਦੇ ਵੱਡੇ ਭੈਣ ਬੀਬੀ ਅਮਰਜੀਤ ਕੌਰ (63) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨਾਂ ਦਾ ਅੰਤਮ ਸੰਸਕਾਰ ਤਰਨ ਤਾਰਨ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਇਸ ਸਮੇਂ ਹਾਜਰ ਪੱਤਰਕਾਰ ਭਾਈਚਾਰਾ ਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਆਗੂਆਂ `ਚ ਲੁਧਿਆਣਾ ਦੇ ਸਾਬਕਾ ਮੇਅਰ ਗੁਰਚਰਨ ਸਿੰਘ ਗੋਹਲਵੜੀਆ, ਅਕਾਲੀ ਆਗੂ ਜਗਦੇਵ ਸਿੰਘ ਅਤੇ ਨਰਿੰਦਰ ਸਿੰਘ ਆਦਿ ਸ਼ਾਮਲ ਸਨ।ਜਸਬੀਰ ਸਿੰਘ ਪੱਟੀ ਦੇ ਦਫਤਰ ਇੰਚਾਰਜ ਸੰਨੀ ਗਿੱਲ ਅਨੁਸਾਰ ਬੀਬੀ ਅਮਰਜੀਤ ਕੌਰ ਨਮਿਤ ਅੰਤਮ ਅਰਦਾਸ 29 ਜਨਵਰੀ ਨੂੰ ਤਰਨ ਤਾਰਨ ਵਿਖੇ ਹੀ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply