ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰੰਘ ਸੰਧੂ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਵਾਲੇ ਵਿਦਿਆਰਥੀ ਕਲਾਕਾਰਾਂ ਦੀ ਹੌਸਲਾ ਅਫਜ਼ਾਈ ਲਈ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ।ਇਸ ਸਮਾਗਮ ਦਾ ਆਯੋਜਨ ਬਸੰਤ ਪੰਚਮੀ ਤਿਉਹਾਰ ਨੰੁ ਸਮਰਪਿਤ ਸੀ।
ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀ ਕਲਾਕਾਰਾਂ ਨਾਲ ਚਾਹ ਦਾ ਕੱਪ ਸਾਝਾਂ ਕੀਤਾ ਅਤੇ ਉਨ੍ਹਾਂ ਨਾਲ ਵਿਚਾਰ ਚਰਚਾ ਕਰਦਿਆਂ ਹਰ ਸੰਭਵ ਸਹੂਲਤ ਅਤੇ ਮਦਦ ਦੇਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੜ੍ਹਾਈ ਦੇ ਨਾਲ ਨਾਲ ਖੇਡ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।ਇਸ ਮੌਕੇ ਉੱਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ ਬਹਿਲ, ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ; ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
ਯੂਨੀਵਰਸਿਟੀ ਵੱਲੋਂ ਇਸ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਦੇ ਨਾਲ ਨਾਲ ਸੰਗੀਤ ਵਰਗ ਵਿਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਸੀ।ਇਹ ਯੁਵਕ ਮੇਲਾ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਵੱਲੋਂ ਬੀਤੇ ਦਿਨੀਂ ਮਹਾਰਿਸ਼ੀਮੰਡਕੇਸ਼ਵਰ ਯੂਨੀਵਰਸਿਟੀ, ਮੁਲਾਨਾ ਵਿਖੇ ਕਰਵਾਈ ਗਈ।
ਇਸ ਮੇਲੇ ਵਿਚ ਉਤਰੀ ਖੇਤਰ ਦੀਆਂ 28 ਯੂਨੀਵਰਸਿਟੀ ਨੇ ਭਾਗ ਲਿਆ ਸੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਲਾਕਾਰ ਵਿਦਿਆਰਥੀਆਂ ਨੇ ਸੰਗੀਤ, ਥੀਏਟਰ, ਲਿਟਰੇਰੀ, ਡਾਂਸ ਅਤੇ ਫਾਈਨ ਆਰਟਸ ਦੀਆਂ 24 ਵੱਖ ਵੱਖ ਆਈਟਮਾਂ ਵਿਚ ਭਾਗ ਲਿਆ ਸੀ।ਯੂਨੀਵਰਸਿਟੀ ਟੀਮਾਂ ਵੱਲੋਂ ਪੰਜ ਆਈਟਮਾਂ ਵਿਚ ਪਹਿਲੀਆਂ ਪੁਜੀਸ਼ਨਾਂ, ਸੱਤ ਆਈਟਮਾਂ ਵਿਚ ਦੂਜੀਆਂ ਪੁਜੀਸ਼ਨਾਂ ਅਤੇ ਦੋ ਆਈਟਮਾਂ ਵਿਚ ਤੀਜੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਇਸੇ ਤਰ੍ਹਾਂ ਇਕਾਂਗੀ, ਮਾਈਮ, ਲੋਕ ਸਾਜ਼ ਅਤੇ ਓਨ ਦ ਸਪੋਟ ਪੇਟਿੰਗ ਮੁਕਾਬਲਿਆਂ ਵਿਚ ਯੂਨੀਵਰਸਿਟੀ ਨੂੰ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਹੋਏ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …