Wednesday, August 12, 2026

ਰਾਜਨੀਤੀ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ ਨਵਜੋਤ ਸਿੰਘ ਸਿੱਧੂ ਨੂੰ – ਰਾਜੇਸ਼ ਹਨੀ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲਾ ਭਾਜਪਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਨੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ Rajesh Honeyਸਿੱਧੂ ਦੀ ਮੇਅਰ ਦੀ ਚੋਣ ਵਿੱਚ ਹੋਈ ਦੁਰਦਸ਼ਾ `ਤੇ ਸਵਾਲ ਉਠਾਉਂਦਿਆਂ  ਕਿਹਾ ਹੈ ਕਿ ਮੇਅਰ ਦੀ ਮੌਕੇ ਅੰਮ੍ਰਿਤਸਰ ਪੂਰਬੀ ਤੋਂ ਵਿਭਾਗ ਦੇ ਮੰਤਰੀ ਬਣੇ ਸਿੱਧੂ ਨੂੰ ਬੁਲਾਉਣ ਲਈ ਸਹੁੰ ਚੁੱਕ ਸਮਾਗਮ ਦਾ ਸੱਦਾ ਨਾ ਭੇਜਣਾ ਨਵਜੋਤ ਸਿੰਘ ਸਿੱਧੂ ਦੀ ਸਿਆਸੀ ਹਾਰ ਹੈ।ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿੱਧੂ ਜੋੜੇ ਨੂੰ ਪੂਰਾ ਮਾਨ ਸਨਮਾਨ ਦਿੱਤਾ, ਪਰ ਉਨ੍ਹਾਂ ਨੇ ਪਾਰਟੀ ਵਿੱਚ ਰਹਿ ਕੇ ਭਾਜਪਾ ਨੂੰ ਧੋਖਾ ਦਿੱਤਾ।ਪ੍ਰਧਾਨ ਹਨੀ ਨੇ ਕਿਹਾ ਕਿ ਸਿੱਧੂ ਨੂੰ ਭਾਜਪਾ ਨਾਲ ਧੋਖਾ ਕਰਨ ਦਾ ਫਲ ਮਿਲਿਆ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਇੱਕ ਸਾਲ ਵਿੱਚ ਹੀ ਸ਼ੀਸ਼ਾ ਦਿਖਾ ਦਿੱਤਾ ਹੈ ਤੇ ਦੱਸ ਦਿੱਤਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰੇਗੀ।ਭਾਜਪਾ ਆਗੂ ਨੇ ਹੋਰ ਕਿਹਾ ਕਿ ਉਸ ਵਿਅਕਤੀ ਦੀ ਜ਼ਮੀਰ ਕੀ ਹੋ ਸਕਦਾ ਹੈ, ਜੋ ਕਦੇ ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਅਤੇ ਕਦੀ ਕਾਂਗਰਸ ਤੋਂ ਉਪ ਮੱਖ ਮੰਤਰੀ ਦਾ ਅਹੁੱਦਾ ਮੰਗਦਾ ਹੈ।ਹਨੀ ਨੇ ਕਿਹਾ ਕਿ ਸਿੱਧੂ ਦੀ ਆਾਕੜ ਦੇ ਕਾਰਨ ਹੀ ਉਨ੍ਹਾਂ ਦੀ ਇਹ ਦੁਰਦਸ਼ਾ ਹੋਈ ਹੈ।ਉਨ੍ਹਾਂ ਨੇ ਸਵਾਲ ਕੀਤਾ ਕਿ ਭਾਜਪਾ ਹਾਈਕਮਾਂਡ ਨੇ ਜਦੋਂ ਰਾਜਿੰਦਰ ਮੋਹਨ ਸਿੰਘ ਛੀਨਾ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਾਇਆ ਸੀ, ਤਾਂ ਉਹ ਉਨ੍ਹਾਂ ਨੂੰ ਹਟਾਉਣ ਲਈ ਅੜ ਗਏ ਸਨ, ਕੀ ਹੁਣ ਵੀ ਨਵਜੋਤ ਸਿੰਘ ਸਿੱਧੂ ਕਾਂਗਰਸ ਵਲੋਂ ਉਨ੍ਹਾਂ ਨੂੰ ਬੇਇੱਜ਼ਤ ਕਰ ਕੇ ਮੇਅਰ ਬਣਾਏ ਗਏ ਕਰਮਜੀਤ ਰਿੰਟੂ ਨੂੰ ਹਟਾਉਣ ਲਈ ਕੋਈ ਸਖਤ ਕਦਮ ਚੁੱਕਣਗੇ? ਇਸ ਮੌਕੇ ਜਿਲਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਮਾਨਵ ਤਨੇਜਾ ਤੇ ਜਿਲਾ ਮੀਡੀਆ ਸਕੱਤਰ ਸੰਜੇ ਕੁੰਦਰਾ ਵੀ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply