200 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਕੀਤਾ ਗਿਆ ਚੈਕਅਪ – ਡਾ. ਸਿੱਧੂ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਅਧੀਨ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ।ਡਾ. ਸਾਰਿਕਾ ਅਤੇ ਡੈਂਟਲ ਹਾਈਜੀਨਿਸਟ ਸੁਮਨ ਵਲੋਂ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ।
ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ ਡੈਂਟਲ ਹੈੱਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਕੂਲੀ ਵਿਦਿਆਰਥੀਆਂ ਦੇ ਦੰਦਾਂ ਦੀ ਸੰਭਾਲ ਲਈ ਵਿਸ਼ੇਸ ਪ੍ਰੋਗਰਾਮ ਅਧੀਨ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਦੰਦਾਂ ਦੇ ਚੈਕਅਪ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਚੈੱਅਪ ਕੈਂਪ ਦੌਰਾਨ ਕਰੀਬ 200 ਬੱਚਿਆਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ।ਕੈਂਪ ਦੌਰਾਨ 41 ਬੱਚੇ ਦੰਦਾਂ ਦੀ ਬੀਮਾਰੀਆਂ ਤੋਂ ਪੀੜ੍ਹਤ ਪਾਏ ਗਏ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਖੇ ਮੁਫ਼ਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪੋਸਟਰ ਅਤੇ ਟੂਥ ਪੇਸਟਾਂ ਵੀ ਵੰਡੀਆਂ ਗਈਆਂ।
ਉਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਕੂਲੀ ਵਿਦਿਆਰਥੀਆਂਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਡੈਂਟਲ ਹੈਲਥ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਸਹੂਲਤ ਦਾ ਲਾਭ ਹਰ ਬੱਚੇ ਨੂੰ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਸਿਹਤ ਸਬੰਧੀ ਵਿਸ਼ੇਸ ਚੈਕਅਪ ਕੈਂਪ ਵੀ ਲਗਾਏ ਜਾ ਰਹੇ ਹਨ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …