Friday, November 22, 2024

ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਲਈ ਸ਼ਾਰਟ ਟਰਮ ਕੋਰਸ ਸ਼ੁਰੂ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ੴਹਟਟਪ://ਯੂ.ਜੀ.ਸੀ ਹਿਊਮਨ GNDUਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ‘ਨਾਨ ਟੀਚਿੰਗ ਕਰਮਚਾਰੀਆਂ ਲਈ ਸ਼ਾਰਟ ਟਰਮ ਕੋਰਸ ਦਾ ਆਰੰਭ ਹੋਇਆ। ਇਸ ਵਿਚ ਯੂਨੀਵਰਸਿਟੀ ਅਤੇ ਰਿਜ਼ਨਲ ਕੈਂਪਸਾਂ ਦੇ ਵੱਖ ਵੱਖ ਵਿਭਾਗਾਂ ਤੋਂ 62 ਗੈਰ ਅਧਿਆਪਨ ਕਰਮਚਾਰੀਆਂ ਨੇ ਭਾਗ ਲਿਆ।
ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਕੀਤੀ।ਕੋਰਸ ਦੇ ਡਿਪਟੀ ਕੋਆਰਡੀਨੇਟਰ ਤੀਰਥ ਸਿੰਘ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ।ਕੇਂਦਰ ਦੇ ਡਾਇਰੈਕਟਰ ਡਾ. ਜਤਿੰਦਰ ਸਿੰਘ ਨੇ ਸਾਰਿਆਂ ਨੂੰ `ਜੀ ਆਇਆਂ` ਆਖਿਆ ਅਤੇ ਕੋਰਸ ਦੇ ਉਦੇਸ਼ਾਂ ਬਾਰੇ ਦੱਸਿਆ।
ਪ੍ਰੋ. ਕਮਲਜੀਤ ਸਿੰਘ ਨੇ ਕਿਹਾ ਕਿ ਅਧਿਆਪਨ ਅਤੇ ਗੈਰ ਅਧਿਆਪਨ ਵਿਭਾਗ ਯੂਨੀਵਰਸਿਟੀ ਦੇ ਦੋ ਮਜ਼ਬੂਤ ਥੰਮ ਹੁੰਦੇ ਹਨ ਅਤੇ ਇਨ੍ਹਾਂ ਦੋਵਾਂ ਦਾ ਆਪਸੀ ਤਾਲਮੇਲ ਹੋਣਾ ਕਿਸੇ ਵੀ ਅਦਾਰੇ ਦੀ ਕਾਮਯਾਬੀ ਦਾ ਰਾਜ਼ ਹੈ।ਵੱਧ ਰਹੇ ਪ੍ਰਾਈਵੇਟ ਅਦਾਰਿਆਂ ਦੀ ਬਹੁਤਾਤ ‘ਤੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਮੁਕਾਬਲੇ ਦੇ ਦੌਰ ਵਿਚ ਸਾਨੂੰ ਹੋਰ ਮਿਹਨਤ ਕਰਨੀ ਪਵੇਗੀ ਤਾਂ ਜੋ ਅਸੀਂ ਆਪਣੀ ਪਛਾਣ ਅਤੇ ਆਪਣਾ ਸਥਾਨ ਬਰਕਰਾਰ ਰੱਖ ਸਕੀਏ।ਉਨ੍ਹਾਂ ਕਿਹਾ ਕਿ ਆਪਣੇ ਅਦਾਰੇ ਪ੍ਰਤੀ ਵਫਾਦਾਰੀ ਨਿਭਾਉਂਦੇ ਹੋਏ ਸਭ ਨੂੰ ਮਿਲਜੁਲ ਕੇ ਵਚਨਬੱਧਤਾ ਨਾਲ ਮਿਹਨਤ ਕਰਨੀ ਪਵੇਗੀ ਤਾਂ ਅਸੀਂ ਸਮੇਂ ਹੋ ਸਕਾਂਗੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਬਣਾ ਸਕਾਂਗੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply