ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਹਾਕੀ ਵੂਮੈਨ (ਇਨ ਡੋਰ) ਟੀਮ ਨੇ ਗੁਰੂ ਨਾਨਕ ਦੇਵ
ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਨੂੰ 5-10 ਦੇ ਫ਼ਰਕ ਨਾਲ ਫ਼ਾਈਨਲ ਮੁਕਾਬਲੇ ’ਚ ਹਰਾ ਕੇ ਪਹਿਲਾ ਸਥਾਨ ਹਾਸਲ ਕਰਦਿਆਂ ਟਰਾਫ਼ੀ ਆਪਣੇ ਨਾਂਅ ਕੀਤੀ।ਜਦਕਿ ਬੀ. ਬੀ.ਕੇ ਡੀ.ਏ.ਵੀ ਅੰਮ੍ਰਿਤਸਰ ਨੂੰ 1-12 ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਨੂੰ 2-14 ਦੇ ਫ਼ਰਕ ਨਾਲ ਮਾਤ ਦਿੱਤੀ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣਾਂ ਦੀ ਉਕਤ ਜਿੱਤ ’ਤੇ ਖੁਸ਼ੀ ਪ੍ਰਗਟਾਉਂਦਿਆ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਮੁਕਾਬਲੇ ’ਚ ਖੇਡ ਦਾ ਵਧੀਆਂ ਮੁਜ਼ਾਹਰਾ ਕਰਨ ’ਤੇ ਕਾਲਜ ਦੀਆਂ 6 ਵਿਦਿਆਰਥਣਾਂ ਪ੍ਰਿੰਯਕਾ, ਮਨਪ੍ਰੀਤ ਕੌਰ, ਨਵਨੀਤ ਕੌਰ, ਰਮਨ, ਕਾਜਲ, ਗੁਰਲੀਨ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 25 ਜਨਵਰੀ ਤੱਕ ਹੋ ਰਹੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਚੁਣੀਆਂ ਵਿਦਿਆਰਥਣਾਂ ਨੂੰ ਅਗਾਂਹ ਖੇਡੇ ਜਾ ਰਹੇ ਮੁਕਾਬਲੇ ਲਈ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਬਚਨਪਾਲ ਸਿੰਘ, ਪ੍ਰੋ: ਅਮਨਦੀਪ ਕੌਰ, ਜਗਜੀਤ ਸਿੰਘ, ਨਵਨੀਤ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media