Tuesday, May 21, 2024

ਪਰੇਡ ਰਿਹਰਸਲ ਦੌਰਾਨ ਪੁਲਿਸ ਦੇ ਮਾਰਚ ਪਾਸਟ ਵਿੱਚ ਰਾਜਸਥਾਨ ਪੁਲਿਸ ਵੀ ਹੋਈ ਸ਼ਾਮਲ

ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ 26 ਜਨਵਰੀ  ਸਮਾਗਮ PPN2301201812ਨੂੰ ਲੈ ਕੇ ਪੰਜਾਬ ਪੁਲਿਸ, ਐਨ.ਸੀ.ਸੀ, ਨਾਨ ਐਨ.ਸੀ.ਸੀ ਵੱਲੋਂ ਮਾਰਚ ਪਾਸਟ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।ਇਸ ਮੋਕੇ ਤੇ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਰਵਿੰਦਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ  ਸਮਾਗਮ ਦੀ ਤੀਸਰੀ ਰਿਹਰਸਲ ਦਾ ਜਾਇਜਾ ਲਿਆ।ਕੋਰੀਓਗ੍ਰਾਫੀ ਦੇ ਨਾਲ ਨਾਲ ਗਿੱਧੇ ਅਤੇ ਭੰਗੜੇ ਦੀ ਰਿਹਰਸਲ ਵੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ।
ਜਾਣਕਾਰੀ ਦਿੰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਲਈ ਜਿਲ੍ਹਾ ਪਠਾਨਕੋਟ ਦੇ ਸਾਰੇ ਨਿਵਾਸੀ ਪਹੁੰਚ ਕੇ ਸਮਾਰੋਹ ਦੀ ਸ਼ੋਭਾ ਨੂੰ ਵਧਾਉਂਣ।ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਤੇਜੀ ਨਾਲ ਚਲ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਇਹ ਪਹਿਲਾ ਮੋਕਾ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਰਾਜਪਾਲ ਮੁੱਖ ਮਹਿਮਾਨ ਵਜੋਂ ਸਾਮਲ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਵੱਖ ਵੱਖ ਪੰਜਾਬ ਪੁਲਿਸ ਦੀਆਂ ਮਹਿਲਾਵਾਂ ਅਤੇ ਪੁਰਸ਼ਾਂ ਦੀਆਂ ਟੁਕੜੀਆਂ ਦੇ ਨਾਲ ਨਾਲ ਰਾਜਸਥਾਨ ਪੁਲਿਸ, ਚੰਡੀਗੜ੍ਹ ਪੁਲਿਸ ਦੀਆਂ ਟੁਕੜੀਆਂ ਵੀ ਮਾਰਚ ਪਾਸਟ ਕਰਨਗੀਆਂ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply