Tuesday, May 21, 2024

ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਅਸਥਾਨ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਬਣਾਈ ਜਾਂਚ ਕਮੇਟੀ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਬਣਾਏ ਜਾ ਰਹੇ SGPCਗੁਰਦੁਆਰਾ ਸਾਹਿਬ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਂਗ ਬਣਾਏ ਜਾ ਰਹੇ ਅਸਥਾਨ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ।ਇਸ ਜਾਂਚ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਹਰਿੰਦਰ ਸਿੰਘ ਰੋਗਲਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ, ਭੁਪਿੰਦਰ ਸਿੰਘ ਭਲਵਾਨ ਅਤੇ ਮਲਕੀਤ ਸਿੰਘ ਚੰਗਾਲ ਨੂੰ ਸ਼ਾਮਿਲ ਕਰਦਿਆਂ ਇਸ ਦੇ ਕੋਆਰਡੀਨੇਟਰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਦੇ ਮੈਨੇਜਰ ਨੂੰ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਜਾਂਚ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਬੰਧੀ ਬੀਤੇ ਸਮੇਂ ’ਚ ਦਿੱਤੇ ਜਾ ਰਹੇ ਨਿਰਦੇਸ਼ ਦੀ ਪਾਲਣਾ ਬਾਰੇ ਪਤਾ ਲਗਾ ਕੇ ਆਪਣੀ ਰਿਪੋਰਟ ਦੇਵੇਗੀ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਹੋਰ ਕੋਈ ਅਸਥਾਨ ਨਹੀਂ ਬਣਾਇਆ ਜਾ ਸਕਦਾ।ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੂੰ ਅਪੀਲ ਕੀਤੀ ਕਿ ਅਜਿਹੇ ਮਸਲੇ ਮਰਨ ਵਰਤ ਨਾਲ ਨਹੀਂ, ਸਗੋਂ ਮਿਲ ਬੈਠ ਕੇ ਵਿਚਾਰਾਂ ਉਪਰੰਤ ਸੰਜੀਦਾ ਜਤਨਾਂ ਨਾਲ ਹੀ ਹੱਲ ਹੋ ਸਕਦੇ ਹਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply