Sunday, August 30, 2026

ਯਾਦਵਿੰਦਰਾ ਪਬਲਿਕ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

PPN3171403

ਸੁਲਤਾਨਵਿੰਡ, 30 ਜੁਲਾਈ (ਸੁਖਬੀਰ ਸਿੰਘ)- ਦੇਸ਼ ਦੀ ਕੁਰਬਾਨੀ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਯਾਦਵਿੰਦਰਾ ਪਬਲਿਕ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਪ੍ਰਿੰਸੀਪਲ ਯਾਦਵਿੰਦਰ ਸਿੰਘ, ਕੰਟਰੋਲ ਦਵਿੰਦਰ ਸਿੰਘ, ਹੀਰਾ ਸਿੰਘ, ਜਗਦੀਪ ਸਿੰਘ, ਮੈਡਮ ਪ੍ਰਭਜੋਤ ਕੌਰ, ਕਵਲਜੀਤ ਕੌਰ, ਪ੍ਰਿਆ, ਹਰਪ੍ਰੀਤ ਕੌਰ, ਰਣਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਇੱਕ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾਇਆ। ਭਾਸ਼ਣ ਦਾ ਮੁੱਖ ਵਿਸ਼ਾ ਸੀ ‘ਸ਼ਹੀਦ ਊਧਮ ਸਿੰਘ ਦੀ ਜੀਵਨੀ ਤੇ ਦੇਸ਼ ਲਈ ਉਨ੍ਹਾਂ ਦੀ ਦੇਣ’। ਇਸ ਸਮਾਗਮ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਦੇਸ਼ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਊਧਮ ਸਿੰਘ ਬਾਰੇ ਭਰਪੂਰ ਗਿਆਨ ਪ੍ਰਾਪਤ ਹੋਇਆ ਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦਾ ਜਜਬਾ ਪੈਦਾ ਹੋਇਆ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲੱਗਿਆਂ ਬੱਚਿਆਂ ਨੇ ਦੇਸ਼ ਭਗਤੀ ਦੇ ਜੋਸ਼ੀਲੇ ਨਾਅਰੇ ਵੀ ਲਗਾਏ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply