Monday, May 20, 2024

ਸਵਰਗੀ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਵੱਖ-ਵੱਖ ਆਗੂਆਂ ਨੇ ਕਲਕੱਤਾ ਦੀ ਪੰਥਕ, ਸਮਾਜਿਕ ਅਤੇ ਰਾਜਨੀਤਕ ਦੇਣ ਨੂੰ ਕੀਤਾ ਯਾਦ

PPN2401201803 ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਕਸ਼ਮੀਰ ਐਵੀਨਿਊ ਵਿਖੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਖੇ ਕੀਤਾ ਗਿਆ। ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਲਏ ਗਏ ਪਾਵਨ ਹੁਕਮਨਾਮੇ ਤੋਂ ਬਾਅਦ ਸਵਰਗੀ ਮਨਜੀਤ ਸਿੰਘ ਕਲਕੱਤਾ ਨੂੰ ਵੱਖ-ਵੱਖ ਪੰਥਕ, ਸਮਾਜਿਕ ਤੇ ਰਾਜਨੀਤਕ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮਨਜੀਤ ਸਿੰਘ ਕਲਕੱਤਾ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਨੂੰ ਕੌਮ ਦੇ ਰੌਸ਼ਨ ਦਿਮਾਗ਼ ਦੱਸਿਆ।ਉਨ੍ਹਾਂ ਕਿਹਾ ਕਿ ਬੇਸ਼ੱਕ ਮਨੁੱਖ ਦਾ ਸੰਸਾਰ ਤੋਂ ਤੁਰ ਜਾਣਾ ਅਟੱਲ ਸੱਚਾਈ ਹੈ, ਪਰ ਜਿਨ੍ਹਾਂ ਨੇ ਸਮਾਜਕ ਅਤੇ ਕੌਮ ਪ੍ਰਤੀ ਕੋਈ ਦੇਣ ਦਿੱਤੀ ਹੋਵੇ ਉਨ੍ਹਾਂ ਨੂੰ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਵੀ ਯਾਦ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕਲਕੱਤਾ ਦਾ ਜੀਵਨ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹੈ, ਜੋ ਭਾਵੇਂ ਕਿਸੇ ਵੀ ਅਹੁਦੇ ’ਤੇ ਰਹੇ ਉਨ੍ਹਾਂ ਨੇ ਕਦੇ ਵੀ ਸਿਧਾਂਤ ਨਾਲ ਸਮਝੌਤਾ ਨਹੀਂ ਕੀਤਾ। PPN2401201804
ਇਸ ਮੌਕੇ ਸ਼੍ਰੋਮਣੀ ਅਕਾਲੀ ਵੱਲੋਂ ਪੁੱਜੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਨਜੀਤ ਸਿੰਘ ਕਲਕੱਤਾ ਇਕ ਐਸੀ ਸ਼ਖ਼ਸੀਅਤ ਸੀ ਜਿਸ ਨੂੰ ਆਪਣੀ ਵਿਦਵਤਾ ਲੋਕਾਂ ਸਾਹਮਣੇ ਰੱਖਣ ਦੀ ਬਾਖ਼ੂਬੀ ਸਮਝ ਸੀ।ਉਹ ਫ਼ੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਕਮੇਟੀ, ਚੀਫ਼ ਖ਼ਾਲਸਾ ਦੀਵਾਨ ਜਾਂ ਜਿਥੇ ਵੀ ਹੋਰ ਰਹੇ ਹਰ ਥਾਂ ਸੰਜੀਦਗੀ ਅਤੇ ਸਮਰਪਣ ਭਾਵਨਾ ਨਾਲ ਕਾਰਜਸ਼ੀਲ ਰਹੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਲਕੱਤਾ ਨੇ ਹਮੇਸ਼ਾ ਹੀ ਆਪਣੇ ਜਾਤੀ ਸਬੰਧਾਂ ਨੂੰ ਪੰਥ ਦੀ ਮਜ਼ਬੂਤੀ ਲਈ ਵਰਤਿਆ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਕੋਈ ਨਾ ਕੋਈ ਯਾਦਗਾਰ ਜ਼ਰੂਰ ਬਣਨੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੇ ਹਾਜ਼ਰ ਸਮੁੱਚੇ ਮੈਂਬਰਾਂ ਵੱਲੋਂ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬਿਖੜੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਉਭਾਰਨ ਲਈ ਕਲਕੱਤਾ ਦਾ ਯੋਗਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਉਪ-ਕੁਲਪਤੀ ਡਾ. ਜਸਪਾਲ ਸਿੰਘ ਨੇ ਕਲਕੱਤਾ ਨੂੰ ਟਕਸਾਲੀ ਆਗੂ ਆਖਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਫ਼ੈਡਰੇਸ਼ਨ ਦੇ ਮੂਲ ਸਿਧਾਂਤਾਂ ਨੂੰ ਜਾਣਨ ਅਤੇ ਸਮਝਣ ਵਾਲੇ ਇਕ ਜੁਗ ਦਾ ਅੰਤ ਦੱਸਿਆ।
ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਕਲਕੱਤਾ ਇਸ ਗੱਲੋਂ ਵਡਭਾਗੇ ਸਨ ਕਿ ਉਨ੍ਹਾਂ ਦਾ ਜਨਮ ਵੀ ਇਕ ਗੁਰਮੁੱਖ ਪਰਿਵਾਰ ਵਿਚ ਹੋਇਆ ਅਤੇ ਜਦੋਂ ਪ੍ਰਵਾਨ ਚੜ੍ਹੇ ਤਾਂ ਅੰਤਮ ਸਵਾਸਾਂ ਤੱਕ ਗੁਰਮੁੱਖ ਬਣ ਕੇ ਵਿਚਰੇ।ਉਨ੍ਹਾਂ ਨੇ ਕਲਕੱਤੇ ਦੀਆਂ ਵਲਗਣਾਂ ’ਚੋਂ ਬਾਹਰ ਨਿਕਲ ਕੇ ਕਲਕੱਤੇ ਦਾ ਨਾਮ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ।ਉਹ ਇਕ ਐਸਾ ਹਰਫ਼ ਬਣ ਗਏ ਜਿਸ ਨੂੰ ਹਮੇਸ਼ਾ ਹੀ ਪੰਥ ਦਰਦੀ ਯਾਦ ਕਰਦੇ ਰਹਿਣਗੇ।ਭੌਰ ਨੇ ਕਿਹਾ ਕਿ ਕਲਕੱਤਾ ਆਪਣੀ ਵਿਦਵਤਾ ਨੂੰ ਪੰਥ ਲਈ ਖ਼ਰਚ ਕਰਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੀ ਪੰਥਕ ਵਿਰਾਸਤ ਸੰਭਾਲ ਕੇ ਰੱਖਣੀ ਚਾਹੀਦੀ ਹੈ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਲਕੱਤਾ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪੱਖੋਂ ਪ੍ਰਪੱਕ ਸ਼ਖ਼ਸੀਅਤ ਦੱਸਿਆ।ਉਨ੍ਹਾਂ ਕਿਹਾ ਕਿ ਕਲਕੱਤਾ ਉਹ ਆਗੂ ਸਨ, ਜਿਨ੍ਹਾਂ ਪਾਸੋਂ ਰਾਜਸੀ ਅਤੇ ਪੰਥਕ ਰਾਏ ਲਈ ਜਾਂਦੀ ਸੀ।
ਸੰਤ ਸਿੰਘ ਸੁੱਖਾ ਸਿੰਘ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਜਗਜੀਤ ਸਿੰਘ ਤੇ ਤੇਜਿੰਦਰ ਸਿੰਘ ਵਾਲੀਆ ਨੇ ਵੀ ਸਵਰਗੀ ਕਲਕੱਤਾ ਨੂੰ ਸ਼ਰਧਾਂਜਲੀ ਭੇਟ ਕੀਤੀ।ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਲਕੱਤਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨੂੰ ਸਿਰੋਪਾਓ ਭੇਟ ਕੀਤਾ।ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਅਕਾਲੀ ਦਲ, ਅਖੰਡ ਕੀਰਤਨੀ ਜਥਾ ਆਰ.ਪੀ. ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ, ਦਵਿੰਦਰ ਸਿੰਘ ਖ਼ਾਲਸਾ ਆਗਰਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ, ਬਾਬਾ ਹਰੀਦੇਵ ਸਿੰਘ ਈਸਾਪੁਰ ਸਮੇਤ ਵੱਖ-ਵੱਖ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਵੀ. ਗੁਰਪ੍ਰੀਤ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਆਲ ਇੰਡੀਆ ਆਹਲੂਵਾਲੀਆ ਸਭਾ, ਗੁਰੂ ਨਾਨਕ ਐਜੂਕੇਸ਼ਨ ਟਰੱਸਟ, ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਸ਼੍ਰੋਮਣੀ ਕਮੇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਗੁਰਮਤਿ ਕਾਲਜ ਪਟਿਆਲਾ, ਮੱਧ ਪ੍ਰਦੇਸ਼ ਛੱਤੀਸਗੜ੍ਹ ਸਿੰਘ ਸਭਾ, ਬਾਬਾ ਜੱਸਾ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ।
ਸ਼ਰਧਾਂਜਲੀ ਸਮਾਗਮ ਵਿਚ ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ, ਹਮੇਸ਼ਇੰਦਰ ਸਿੰਘ ਗਰੇਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਨਜੀਤ ਸਿੰਘ ਹਿੱਤ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਕਰਨੈਲ ਸਿੰਘ ਪੰਜੌਲੀ, ਗੁਰਮੀਤ ਸਿੰਘ ਬੂਹ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਰਜਿੰਦਰਮੋਹਨ ਸਿੰਘ ਛੀਨਾ, ਤਰਲੋਚਨ ਸਿੰਘ ਸਾਬਕਾ ਚੇਅਰਮੈਨ, ਰਵੇਲ ਸਿੰਘ ਚੇਅਰਮੈਨ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ ਬਾਦੀਆਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸਾਬਕਾ ਸਕੱਤਰ ਦਲਮੇਘ ਸਿੰਘ ਖੱਟੜਾ, ਸਤਬੀਰ ਸਿੰਘ, ਪ੍ਰੋ. ਵਰਿਆਮ ਸਿੰਘ, ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਤੇ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਹਰਬੰਸ ਸਿੰਘ ਮੰਝਪੁਰ, ਭਾਗ ਸਿੰਘ ਅਣਖੀ, ਜਸਬੀਰ ਸਿੰਘ ਘੁੰਮਣ, ਡਾ. ਧੰਨਰਾਜ ਸਿੰਘ, ਇੰਦਰਜੀਤ ਸਿੰਘ ਬਾਗੀ, ਜਸਵਿੰਦਰ ਸਿੰਘ ਐਡਵੋਕੇਟ, ਗੁਰਬਚਨ ਸਿੰਘ ਬਚਨ, ਗੁਰਮੀਤ ਸਿੰਘ ਸਟੱਡੀ ਸਰਕਲ, ਡਾ. ਗੁਰਮੋਹਨ ਸਿੰਘ ਵਾਲੀਆ, ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’ ਵਾਲੇ, ਜਥੇਦਾਰ ਮੇਜਰ ਸਿੰਘ ਉਬੋਕੇ, ਕੰਵਰਪਾਲ ਸਿੰਘ ਬਿੱਟੂ, ਮਨਜੀਤ ਸਿੰਘ ਭੋਮਾ, ਇੰਦਰਜੀਤ ਸਿੰਘ ਜੀਰਾ, ਭਾਈ ਮੋਹਕਮ ਸਿੰਘ, ਡਾ. ਸੂਬਾ ਸਿੰਘ, ਡਾ. ਜਸਬੀਰ ਸਿੰਘ ਸਾਬਰ, ਗੁਰਪ੍ਰਤਾਪ ਸਿੰਘ ਟਿੱਕਾ, ਸੁਰਜੀਤ ਸਿੰਘ ਰਾਹੀ, ਹਰਵਿੰਦਰ ਸਿੰਘ ਸਰਨਾ, ਗੁਰਦਰਸ਼ਨ ਸਿੰਘ, ਠੇਕੇਦਾਰ ਬਾਵਾ ਸਿੰਘ, ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਇੰਦਰਬੀਰ ਸਿੰਘ ਈਸਾਪੁਰ ਅਤੇ ਕਲਕੱਤਾ ਦੇ ਪਰਿਵਾਰਕ ਮੈਂਬਰ ਤੇਜਿੰਦਰ ਸਿੰਘ ਵਾਲੀਆ ਭਰਾ, ਬੀਬਾ ਹਰਕੀਰਤ ਕੌਰ (ਬੇਟੀ), ਸੁਰਿੰਦਰਜੀਤ ਸਿੰਘ ਲਾਂਬਾ (ਜਵਾਈ), ਬੀਬਾ ਸਰਬਜੀਤ ਕੌਰ (ਬੇਟੀ), ਬੀਬਾ ਜਸਮੀਨ ਕੌਰ (ਨੂੰਹ), ਸ਼ੁਭਕਰਮਨ ਸਿੰਘ (ਪੋਤਰਾ), ਬੀਬਾ ਪ੍ਰਭਮਿਹਰ ਕੌਰ (ਪੋਤਰੀ) ਸਮੇਤ ਵੱਡੀ ਗਿਣਤੀ ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply