ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਾਲ ਵਿਕਾਸ ਪ੍ਰਾਜੈਕਟ ਅਫਸਰ ਧੂਰੀ ਵਲੋਂ ਨੈਸ਼ਨਲ ਗਰਲ ਚਾਈਲਡ ਪ੍ਰੋਗਰਾਮ ਅਧੀਨ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸੀ.ਡੀ.ਪੀ.ਓ ਆਸ਼ਾ ਰਾਣੀ ਵੱਲੋਂ ਤਾਹੀਰਾ ਜਿੰਦਲ ਨਾਮੀ ਬੱਚੀ ਦੇ ਜਨਮਦਿਨ ਮੌਕੇ ਕੇਕ ਕੱਟਣ ਦੀ ਰਸਮ ਮਨਾਉਣ ਮੌਕੇ ਬੇਟੀ ਬਚਾਉ ਬੇਟੀ ਪੜਾਉ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਉਹਨਾਂ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਮਾਂ-ਬਾਪ ਦਾ ਸਿਰ ਉੱਚਾ ਕਰ ਰਹੀਆਂ ਹਨ।ਇਸ ਲਈ ਮਾਪਿਆਂ ਨੂੰ ਵੀ ਧੀਂਆਂ ਨੂੰ ਬਣਦਾ ਸਤਿਕਾਰ ਦੇ ਕੇ ਧੀਂਆਂ ਨੂੰ ਪੁੱਤਾਂ ਵਾਂਗ ਸਤਿਕਾਰ ਦੇਣਾ ਚਾਹੀਦਾ ਹੈ।ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਹਰ ਡਾਕਟਰ ਗੌਰਵ ਮਲਿਕ, ਹਰਦੀਪ ਕੌਰ ਏ.ਐਨ.ਐਮ, ਪੂਜਾ, ਕਿਰਨਪ੍ਰੀਤ ਕੌਰ ਆਦਿ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media