Sunday, September 27, 2026

ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

26 ਜਨਵਰੀ ਨੂੰ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਲਹਿਰਾਉਣਗੇ ਤਿਰੰਗਾ

PPN2401201808ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਤਿਰੰਗਾ ਲਹਿਰਾਇਆ।ਇਸ ਤੋਂ ਬਾਅਦ ਉਨ੍ਹਾਂ ਪ੍ਰੇਡ ਦਾ ਨੀਰਿਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਤਿਰੰਗਾ ਲਹਿਰਾਉਣਗੇ।ਰਿਹਰਸਲ ਤੋਂ ਬਾਅਦ ਤਿਆਰੀਆਂ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿਚ ਕੋਈ ਕਮੀ ਨਾ ਰਹੇ।ਉਨ੍ਹਾਂ ਇਸ ਵਾਰ ਤਿਆਰ ਕੀਤੇ ਸਭਿਆਚਾਰਕ ਸਮਾਗਮ ਦੀ ਵੀ ਸਲਾਘਾ ਕੀਤੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਲਈ ਵਧਾਈ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਨਿਤਿਨ ਸਿੰਗਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਸੁਨੀਤਾ ਕਿਰਨ, ਤਹਿਸੀਲਦਾਰ ਮਨਵਿੰਦਰ ਸਿੰਘ ਤੇ ਜ਼ਿਲਾ੍ਹ ਖੇਡ ਅਫਸਰ ਗੁਰਲਾਲ ਸਿੰਘ ਆਦਿ ਵੀ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply