Tuesday, May 21, 2024

25 ਜਨਵਰੀ ਨੂੰ ਮਨਾਇਆ ਜਾਵੇਗਾ 8ਵਾਂ ਰਾਸ਼ਟਰੀ ਵੋਟਰ ਦਿਵਸ – ਡਿਪਟੀ ਕਮਿਸ਼ਨਰ

Kamaldeep S Sangha DCਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ 25 ਜਨਵਰੀ, 2018 ਨੂੰ 8ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੱਸਿਆ ਕਿ 25 ਜਨਵਰੀ ਨੂੰ ਜਿਲਾ ਪੱਧਰ  ਦਾ ਰਾਸ਼ਟਰੀ ਵੋਟਰ ਦਿਵਸ ਸਵੇਰੇ 10 ਵਜੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਲਾਰੇਂਸ ਰੋਡ ਅੰਮਿ੍ਰਤਸਰ ਵਿਖੇ ਮਨਾਇਆ ਜਾਵੇਗਾ।ਉਨਾਂ ਦੱਸਿਆ ਕਿ ਜਿਲੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਬੰਧਤ ਈ.ਆਰ.ਓ ਅਤੇ ਹਰੇਕ ਪੋਲਿੰਗ ਸਟੇਸ਼ਨ ‘ਤੇ ਸਬੰਧਤ ਬੀ.ਐਲ.ਓ ਦੀ ਪ੍ਰਧਾਨਗੀ ਹੇਠ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।ਇਸ 8ਵੇਂ ਰਾਸ਼ਟਰੀ ਵੋਟਰ ਦਿਵਸ ਵਿੱਚ ਸਮੂਹ ਵਿਭਾਗਾਂ,  ਯੂਨੀਵਰਸਿਟੀ, ਕਾਲਜਾਂ ਅਤੇ ਸਕੂਲਾਂ ਦੇ ਅਧਿਕਾਰੀ/ਕਰਮਚਾਰੀ/ਵਿਦਿਆਰਥੀ ਸਮੂਹਿਕ ਰੂਪ ਵਿੱਚ ਸਹੁੰ ਵੀ ਚੁੱਕਣਗੇ।ਵਿਕਾਸ ਹੀਰਾ ਉਪਮੰਡਲ ਮੈਜਿਸਟਰੇਟ ਅੰਮ੍ਰਿਤਸਰ-2-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, 20 ਅਟਾਰੀ ਨੇ ਦੱਸਿਆ ਕਿ 25 ਜਨਵਰੀ, 2018 ਨੂੰ 8ਵਾਂ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਸੀਨੀ: ਸੈਕੰ: ਸਕੂਲ ਸਾਂਘਣਾ ਵਿਖੇ ਸਵੇਰੇ 9:30 ਮਨਾਇਆ ਜਾਵੇਗਾ।ਜਿਸ ਵਿੱਚ ਕਾਲਜਾਂ, ਸਕੂਲਾਂ ਦੇ ਅਧਿਕਾਰੀ/ਕਰਮਚਾਰੀ/ਵਿਦਿਆਰਥੀ ਆਦਿ ਸਾਮੂਹਿਕ ਰੂਪ ਵਿੱਚ ਸੌਂਹ ਚੁੱਕਣਗੇ।ਨਿਤਿਨ ਸਿੰਗਲਾ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-1-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, 16 ਅੰਮ੍ਰਿਤਸਰ ਪੱਛਮੀ ਨੇ ਦੱਸਿਆ ਕਿ 25 ਜਨਵਰੀ, 2018 ਨੂੰ 8ਵਾਂ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਸੀਨੀ: ਸੈਕੰ: ਸਕੂਲ ਛੇਹਰਟਾ ਵਿਖੇ ਸਵੇਰੇ 9:30 ਮਨਾਇਆ ਜਾਵੇਗਾ।ਜਿਸ ਵਿੱਚ ਸਕੂਲ ਦੇ ਬੱਚਿਆਂ ਵਲੋਂ ਰਾਸਟਰੀ ਵੋਟਰ ਦਿਵਸ ਤੇ ਪੋਸਟਰ ਤੇ ਸਲੋਗਨ ਵੀ ਬਣਾਏ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਵਿਚ ਸਕੂਲਾਂ ਦੇ ਅਧਿਕਾਰੀ/ਕਰਮਚਾਰੀ/ਵਿਦਿਆਰਥੀ ਸਮੂਹਿਕ ਰੂਪ ਵਿੱਚ ਸਹੁੰ ਵੀ ਚੱਕਣਗੇ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply