Tuesday, May 21, 2024

28, 29 ਅਤੇ 30 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ – ਰਵਿੰਦਰ ਸਿੰਘ

PPN2401201809ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਕੀਤੀ ਗਈ।ਇਸ ਮੀਟਿੰਗ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ,ਅਤੇ ਸਿਖਿਆ ਵਿਭਾਗ ਤੋ ਆਏ ਨੂਮਾਇਦਿਅਂਾ ਨੇ ਸ਼ਮੁੂਲੀਅਤ ਵਿਚ ਕੀਤੀ ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿਚ ਆ ਚੱਕਾ ਹੈ, ਪਰ  ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ ।
ਇਸ ਮੌਕੇ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੇ ਕਿਹਾ ਕਿ ਇਸ ਆੳਣ ਵਾਲੇ ਰਾਊਡ ਵਾਸਤੇ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ।ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ  ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਂਝਾ ਨਹੀ ਰਹਿਣਾ ਚਾਹੀਦਾ।ਜਿਲ੍ਹਾ ਟੀਕਾਕਰਨ ਅਫਸਰ ਡਾ. ਰਮੇਸ਼ ਪਾਲ ਸਿੰਘ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਰਾਊਡ ਜੋ ਕਿ ਮਿਤੀ 28.29.30 ਜਨਵਰੀ ਨੂੰ ਚਲਾਇਆ ਜਾ ਰਿਹਾ ਹੈ, ਤਹਿਤ 2716641 ਅਬਾਦੀ ਦੇ 536904 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 323412 ਬੱਚਿਆ ਨੂੰ 2716 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 288 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।ਇਸ ਅਵਸਰ `ਤੇ ਡਾ. ਕੂੰਡਲ, ਡਾ. ਭਾਰਤੀ, ਡਾ. ਰਿਸ਼ੀ, ਅਨੂ ਚਾਵਲਾ ਅਤੇ ਕਮਲਦੀਪ ਅਤੇ ਰਾਮ ਕਿਸ਼ਨ ਸ਼ਾਮਲ ਹੋਏ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply