ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਦੀ ਜਿਲ੍ਹਾ ਅੰਮ੍ਰਿਤਸਰ ਵੱਲੋਂ ਜਿਲ੍ਹਾ ਪੱਧਰ ਤੇ ਰੋਸ ਮਾਰਚ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕੱਢੀ ਗਈ ਅਤੇ ਸੈਕੜੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ ਤੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਯੂਨੀਅਨ ਵੱਲੋਂ ਮੁੱਖ ਮੰਤਰੀ,ਪੰਜਾਬ ਦੇ ਨਾਮ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਲਿਆਂਦੇ ਜਾਣ ਅਤੇ ਪੂਰੇ ਲਾਭ ਦੇਣ ਸੰਬੰਧੀ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ।ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕਾਂ ਦੀ ਮੰਗ ਨੂੰ ਮੁੱਖ ਮੰਤਰੀ (ਸਰਕਾਰ) ਤੱਕ ਪੁੰਚਾਉਣ ਤੇ ਮੰਗਾਂ ਨੂੰ ਧਿਆਨ ਪੂਰਚਕ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਗਿਆ । ਜਿਲ੍ਹਾ ਇਕਾਈ ਦੇ ਪ੍ਰਧਾਨ ਅਮਨ ਕੁਮਾਰ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸ਼ਪਸ਼ੱਟ ਰੂਪ ਵਿੱਚ ਸੇਵਾਵਾਂ ਨੂੰ ਰੈਗੂਲਰ ਕਰਨ ਸੰਬੰਧੀ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਦੇ ਰਾਜਪਾਲ ਵੱਲੋਂ ਪ੍ਰਸੰਨ –ਪੂਰਵਕਤਾ ਸਹਿਤ ਨੋਟੀਫਿਕੇਸ਼ਨ ਕੀਤਾ ਗਿਆ ਅਤੇ ਇਸ ਸੰਬੰਧੀ ਪੰਜਾਬ ਕੈਬਨਿਟ ਵੱਲੋਂ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ।ਪਰ ਅੱਜ ਕੰਪਿਊਟਰ ਅਧਿਆਪਕਾਂ ਨੂੰ ਸਕੂਲਾਂ ਵਿੱਚ ਰੈਗੂਲਰ ਸੇਵਾਵਾਂ ਨਿਭਾਉਂਦਿਆ ਤਿੰਨ ਸਾਲ ਤੋਂ ਵੀ ਉੱਪਰ ਦਾ ਸਮਾਂ ਹੋ ਚੁੱਕਾ ਹੈ । ਪਰ ਸਰਕਾਰ ਵੱਲੋਂ ਆਪਣੇ ਹੀ ਕੀਤੇ ਨੋਟੀਫਿਕੇਸ਼ਨਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਜਾਰੀ ਕੀਤੇ ਰੈਗੂਲਰ ਆਰਡਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ।ਜਿਸ ਨੂੰ ਕੰਪਿਊਟਰ ਅਧਿ. ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਲਗਾਤਾਰ ਵਿਤਕਰਾ ਕੀਤ ਜਾ ਰਿਹਾ ਹੈ ਜਿਸ ਕਰਕੇ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਲਾਭ ਜਿਵੇਂ ਕਿ ਮੈਡੀਕਲ ਬਿੱਲ,ਅੰਗਹੀਣ ਭੱਤਾ,ਸੀ.ਪੀ.ਐਫ,ਸਲਾਨਾ ਤਰੱਕੀ ਆਦਿ ਲਾਭਾਂ ਤੋਂ ਬਾਂਝਿਆ ਰੱਖਿਆ ਜਾ ਰਿਹਾ ਹੈ ।ਜਰਨਲ ਸਕੱਤਰ ਸ੍ਰ. ਪਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕਦੇ ਵੀ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਗਈ ਤੇ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਕੰਪਿਊਟਰ ਅਧਿਆਪਕਾਂ ਨੂੰ 4-4 ਮਹੀਨੇ ਤਨਖਾਹ ਦਾ ਇੰਤਜਾਰ ਕਰਨਾ ਪੈਂਦਾ ਹੈ ।
ਕੰਪਿਊਟਰ ਅਧਿਆਪਕਾਂ ਦੀ ਮੁੱਖ ਮੰਗ ਹੈ ਕਿ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਜਲਦ ਤੋਂ ਜਲਦ ਸਿੱਖਿਆ ਵਿਭਾਗ ਅਧੀਨ ਲਿਆਂਦਾ ਜਾਵੇ ,ਜੇਕਰ ਅਜਿਹਾਂ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ 7000 ਤੋਂ ਵੱਧ ਕੰਪਿਊਟਰ ਅਧਿਆਪਕ ਪਰਿਵਾਰ ਸਮੇਤ ਸ਼ੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਲੜੀ ਤਹਿਤ ਪੰਜਾਬ ਭਰ ਵਿੱਚ ਰੈਲੀਆਂ ਕੀਤੀਆਂ ਜਾਣ ਗਈਆਂ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ । ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।ਇਸ ਮੌਕੇ ਜਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਮੋਨਿਕਾ,ਸਾਲੂ ਅਰੋੜਾ,ਰਮਨਦੀਪ ਕੌਰ,ਬਿੰਦੂ,ਪ੍ਰਿਤਪਾਲ ਕੌਰ,ਸੁਦੀਪ ਕੌਰ, ਹਰਵਿੰਦਰ ਕੌਰ,ਮਨਦੀਪ ਕੌਰ,ਗੁਰਇਕਬਾਲ ਸਿੰਘ, ਸੋਰਬ ਜੈਨ ,ਗੁਰਪ੍ਰੀਤ ਸਿੰਘ, ਕਵਲਜੀਤ ਸਿੰਘ, ਰਾਜ ਕੁਮਾਰ, ਸੁਮੰਤ ਗੁਪਤਾ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਕਰਨਬੀਰ ਸਿੰਘ, ਵਿਕੇਸ਼, ਰਜੇਸ਼, ਰਮਨ ਠਾਕੁਰ, ਰਾਜੀਵ ਕੁਮਾਰ,ਗੁਰਬੀਰ ਸਿੰਘ ,ਗੌਰਵ ਕੁਮਾਰ ਹਰਪਾਲ ਸਿੰਘ, ਪ੍ਰਭਜੀਤ ਸਿੰਘ, ਅਮਰਜੀਤ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਜਿਲ੍ਹੇ ਭਰ ਤੋਂ ਆਏ ਸੈਂਕੜੇ ਕੰਪਿਊਟਰ ਅਧਿਆਪਕ ਸ਼ਾਮਿਲ ਸਨ ।