ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਰਾਜੇਸ਼ ਸ਼ਰਮਾ ਨੂੰ ਸੰਗੀਤ ਸਾਧਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਸੰਗੀਤ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਦਿੱਤਾ ਗਿਆ ਹੈ।ਡਾ. ਰਾਜੇਸ਼ ਸ਼ਰਮਾ ਨੂੰ ਇਹ ਸਨਮਾਨ ਬੀਤੇ ਦਿਨੀਂ ਪ੍ਰਸਿੱਧ ਲੋਕ ਗਾਇਕ ਸਵਰਗਵਾਸੀ ਕੁਲਦੀਪ ਮਾਣਕ ਦੀ ਯਾਦ ਵਿਚ ਅੰਮ੍ਰਿਤਸਰ ਇੰਡੀਆ ਗੇਟ ਨਜ਼ਦੀਕ ਕਰਵਾਏ ਇਕ ਵਿਸ਼ੇਸ਼ ਸਮਾਗਮ ਵਿਚ ਦੌਰਾਨ ਐਮ.ਐਲ.ਏ. ਡਾ. ਰਾਜ ਕੁਮਾਰ ਵੇਰਕਾ ਵੱਲੋਂ ਪ੍ਰਦਾਨ ਕੀਤਾ ਗਿਆ।ਡਾ. ਵੇਰਕਾ ਨੇ ਡਾ. ਰਾਜੇਸ਼ ਵੱਲੋਂ ਸੰਗੀਤ ਦੇ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਕਾਮਯਾਬੀ ਹਾਸਲ ਕਰਨ ਲਈ ਸਖਤ ਮਿਹਨਤ ਕੀਤੀ ਅਤੇ ਆਮ ਇਨਸਾਨ ਲਈ ਮਿਸਾਲ ਪੈਦਾ ਕੀਤੀ।ਇਸ ਮੌਕੇ ਪ੍ਰਸਿੱਧ ਲੋਕ ਗਾਇਕਾਂ, ਅਦਾਕਾਰਾਂ ਅਤੇ ਡਾਇਰੈਕਟਰਾਂ ਦੇ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਿਕ ਸ਼ਖਸੀਅਤਾਂ ਵੀ ਸ਼ਾਮਿਲ ਹੋਈਆਂ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਅਤੇ ਸੰਗੀਤ ਵਿਭਾਗ ਨੇ ਡਾ. ਰਾਜੇਸ਼ ਦੀ ਇਸ ਪ੍ਰਾਪਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲੀ ਬੈਗ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ …
Punjab Post Daily Online Newspaper & Print Media