Thursday, June 18, 2026

ਸਰਕਾਰੀ ਪ੍ਰਾਇਮਰੀ ਸਕੂਲ ਬਾਲਿਓਂ ਵਿਖੇ ਬੱਚਿਆਂ ਲਈ ਵੰਡੀਆਂ ਕੁਰਸੀਆਂ

PPN2401201815ਸਮਰਾਲਾ, 24 ਜਨਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬਾਲਿਓਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਸਕੂਲ ਦੇ ਬੱਚਿਆਂ ਦੇ ਬੈਠਣ ਲਈ ਕੁਰਸੀਆਂ ਦਿੱਤੀਆਂ ਅਤੇ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ।ਸਕੂਲ ਵਿੱਚ ਕਰਵਾਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਇੰਚਾਰਜ ਸੀ.ਐਚ.ਟੀ ਚਰਨਜੀਤ ਸਿੰਘ ਨੇ ਸਰਬਜੀਤ ਸਿੰਘ ਪਪੜੌਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਹੂਲਤਾਂ ਲਈ ਅਜਿਹੇ ਦਾਨੀ ਸੱਜਣਾਂ ਦਾ ਬਹੁਤ ਸਹਾਰਾ ਹੁੰਦਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਦੀ ਸਹੂਲਤ ਲਈ ਸਮੱਗਰੀ ਮਿਲਦੀ ਹੈ ਅਤੇ ਉਹ ਉਚ ਵਿੱਦਿਆ ਪ੍ਰਾਪਤ ਕਰਨ ਦੇ ਕਾਬਲ ਬਣਦੇ ਹਨ। ਇਸ ਮੌਕੇ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਅੱਜ ਕੱਲ ਕਈ ਲੋਕਾਂ ਨੇ ਦਾਨ ਦੀ ਪਰਿਭਾਸ਼ਾ ਬਦਲ ਕੇ ਰੱਖ ਦਿੱਤੀ ਹੈ, ਲੇਕਿਨ ਗਰੀਬ ਬੱਚਿਆਂ ਦੀ ਸਹਾਇਤਾ ਕੀਤੀ ਜਾਂਦੀ ਹੈ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਉਚ ਸਿੱਖਿਆ ਪ੍ਰਾਪਤ ਕਰਨ ਯੋਗ ਹੋ ਕੇ ਪੰਜਾਬ ਵਿਚੋਂ ਅਨਪੜ੍ਹਤਾ ਖਤਮ ਕਰ ਸਕਦੇ ਹਨ।ਇਸ ਮੌਕੇ ਸਰਪੰਚ ਅਮਰਦੀਪ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਬੀ.ਐਮ.ਟੀ, ਨਕੁਲ ਲਾਲ, ਮੈਡਮ ਮਿਨਾਕਸ਼ੀ ਰਾਜਨ, ਕਮਲਜੀਤ ਕੌਰ, ਮਨਪ੍ਰੀਤ ਕੌਰ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply