Tuesday, June 30, 2026

ਨਹਿਰੂ ਯੁਵਾ ਕੇਂਦਰ ਵਲੋਂ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ

PPN2501201810ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਜਿਲੇ ਦੀਆਂ ਵੱਖ-ਵੱਖ ਯੂਥ  ਕਲੱਬਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇਸ ਸਮਾਰੋਹ ਨੂੰ ਸੰਬੋਧਨ ਕਰਦਿਆ ਸੈਮਸਨ ਮਸੀਹ ਜਿਲ੍ਹਾ ਯੂਥ ਕੋਆਰਡੀਨੇਟਰ ਨੇ ਕਿਹਾ ਕਿ ਸਾਡਾ ਭਾਰਤ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਦੇਸ਼ ਨੇ ਭਾਰਤ ਦੇ ਹਰੇਕ 18 ਸਾਲ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ, ਜੋ ਕਿ ਸਾਡੇ ਲੋਕਤੰਤਰ ਦੀ ਨੀਂਹ ਹੈ।ਦੇਸ਼ ਦੇ ਨੋਜਵਾਨਾ ਨੂੰ ਵੀ ਆਪਣੀ ਵੋਟ ਬਣਾ ਕੇ ਇਸ ਦਾ ਸਹੀ ਇਸਤੇਮਾਲ ਵੀ ਕਰਨਾ ਚਾਹੀਦਾ ਹੈ ਤਾਂ ਕਿ ਯੁਵਾ ਵੋਟਰ ਦੇਸ਼ ਪ੍ਰਤੀ ਆਪਣੀ ਬਣਦੀ ਜ਼ਿਮੇਵਾਰੀ `ਤੇ ਪਹਿਰਾ ਦੇ ਕੇ  ਮਜਬੂਤ ਭਾਰਤ ਦੇ ਵਿਕਾਸ ਵਿਚ ਆਪਣਾ ਯੋਗਦਾਨ ਦੇ ਸਕਣ।ਇਸ ਮੋਕੇ ਰੀਤਿਕਾ ਸ਼ਰਮਾ, ਹਰਪ੍ਰੀਤ ਸਿੰਘ,  ਰੋਬਨਜੀਤ ਸਿੰਘ, ਜਗਦੀਪ ਸਿੰਘ, ਓਮਿਤ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply