ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – 8ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਕਰਵਾਇਆ ਗਿਆ।ਇਸ ਸਮੇਂ ਮੁੱਖ ਮਹਿਮਾਨ ਵੱਜੋਂ ਪੁੱਜੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਆਖਿਆ ਕਿ ਹਰੇਕ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ।
ਵੋਟਰ ਜਾਗਰੂਕਤਾ ਗਤੀਵਿਧੀਆਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਭ ਤੋਂ ਵਧੀਆ ਈ.ਆਰ.ਓ ਦਾ ਪੁਰਸ਼ਕਾਰ ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਤੇ ਵਧੀਆ ਬੀ.ਐਲ.ਓ ਦਾ ਪੁਰਸ਼ਕਾਰ ਕਿਸ਼ੋਰ ਕੁਮਾਰ ਨੂੰ ਮਿਲਿਆ।ਭਾਸ਼ਣ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਕ੍ਰਮਵਾਰ ਗੁਰਜੀਤ ਕੌਰ, ਨਿਸ਼ਾ ਤੇ ਜਸਪ੍ਰੀਤ ਸਿੰਘ ਨੂੰ ਵੀ ਸਰਟੀਫਿਕੇਟ ਦਿੱਤੇ ਗਏ।ਲੇਖ ਮੁਕਾਬਲੇ ਲਈ ਅਮਨਦੀਪ ਕੌਰ, ਮੁਸਕਾਨ ਧਵਨ ਤੇ ਨੇਹਾ, ਸਲੋਗਨ ਮੁਕਾਬਲੇ ਵਿਚ ਜੇਤੂ ਰਹੇ ਸਿਮਰਨਜੀਤ ਸਿੰਘ, ਕੋਮਲ ਅਤੇ ਨੇਹਾ, ਚਿਤਰਕਾਰੀ ਮੁਕਾਬਲੇ ਦੇ ਜੇਤੂ ਸੋਨੀ ਭਾਰਤੀ, ਮਨੋਜ ਕੁਮਾਰ, ਦਲਜੀਤ ਸਿੰਘ, ਕੁਇਜ਼ ਮੁਕਾਬਲੇ ਦੇ ਜੇਤੂ ਅਵਿਨਾਸ਼ ਕੌਰ ਤੇ ਨਵਨੀਤ ਕੌਰ ਨੂੰ ਵੀ ਪੁਰਸ਼ਕਾਰ ਦਿੱਤੇ ਗਏ।ਨਵੇਂ ਵੋਟਰ ਬਣੇ ਨੌਜਵਾਨਾਂ ਨੂੰ ਵੋਟਰ ਪਹਿਚਾਣ ਪੱਤਰ ਵੀ ਤਕਸੀਮ ਕੀਤੇ ਗਏ। ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਅਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਲਈ ਸਕਿੱਟਾਂ ਪੇਸ਼ ਕੀਤੀਆਂ ਗਈਆਂ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਸ੍ਰੀ ਸੁਦਰਸ਼ਨ ਕਪੂਰ ਨੇ ਵੀ ਸੰਬੋਧਨ ਕੀਤਾ। ਮੰਚ ਦਾ ਸੰਚਾਲਨ ਡਾ. ਪਰਮਜੀਤ ਕੌਰ ਨੇ ਕੀਤਾ।ਜਿਲ੍ਹਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ, ਡੀ.ਈ.ਓ ਸ੍ਰੀਮਤੀ ਸੁਨੀਤਾ ਕਿਰਨ, ਤਹਿਸੀਲਦਾਰ ਰਾਕੇਸ਼ ਥਾਪਰ, ਦੀਪਕ ਬੱਬਰ, ਡਾ. ਰਮੇਸ਼ਪਾਲ ਸਿੰਘ, ਜਸਬੀਰ ਸਿੰਘ ਜਿਲ੍ਹਾ ਗਾਇਡੈਂਸ ਸੈਲ ਵੀ ਹਾਜ਼ਰ ਸਨ।
ਇਸੇ ਤਰਾਂ ਅੰਮ੍ਰਿਤਸਰ ਕੇਂਦਰੀ ਹਲਕੇ ਵਿਚ ਸੌਰਵ ਅਰੋੜਾ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਅਗਵਾਈ ਹੇਠ ਬੀ.ਕੇ ਸੀਨੀਅਰ ਸਕੈਡੰਰੀ ਸਕੂਲ ਵਿਚ, ਹਲਕਾ ਰਾਜਾਸਾਂਸੀ ਦਾ ਵੋਟਰ ਦਿਵਸ ਆਈ.ਟੀ.ਆਈ ਲੋਪੋਕੇ ਅਤੇ ਪਟਵਾਰ ਸਕੂਲ, ਮਾਈ ਭਾਗੋ ਕਾਲਜ ਵਿਚ ਜਿਲ੍ਹਾ ਮਾਲ ਅਧਿਕਾਰੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ, ਅਟਾਰੀ ਹਲਕੇ ਦਾ ਵੋਟਰ ਦਿਵਸ ਵਿਕਾਸ ਹੀਰਾ ਐਸ.ਡੀ.ਐਮ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸਾਂਘਣਾ ਅੰਮ੍ਰਿਤਸਰ ਪੱਛਮੀ ਹਲਕੇ ਦਾ ਵੋਟਰ ਜਾਗਰੂਕਤਾ ਦਿਵਸ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਛੇਹਰਟਾ ਵਿਖੇ ਨਿਤਿਨ ਸਿੰਗਲਾ ਐਸ.ਡੀ.ਐਮ ਦੀ ਅਗਵਾਈ ਹੇਠ ਮਨਾਇਆ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media