Sunday, March 15, 2026

ਇਸਤਰੀ ਅਕਾਲੀ ਦਲ ਦੇ ਨਵੇਂ ਅਹੁੱਦੇਦਾਰਾਂ ਨੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਨਵੀਂ ਟੀਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਧੰਨਵਾਦ ਕੀਤਾ। ਨਵੀਂ ਥਾਪੀ ਗਈ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ’ਚ ਆਈਆਂ ਬੀਬੀਆਂ ਨੇ ਜੀ.ਕੇ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਮੂੰਹ ਮਿੱਠਾ ਕਰਾਇਆ।ਰਣਜੀਤ ਕੌਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਜੋ ਜਿੰਮੇਵਾਰੀ ਦਿੱਤੀ ਹੈ।ਉਸ ਨੂੰ ਨਿਭਾਉਣ ਵਾਸਤੇ ਇਸਤਰੀ ਅਕਾਲੀ ਦਲ ਦੀ ਬੀਬੀਆਂ ਪੂਰੀ ਤਾਕਤ ਲਗਾਉਣਗੀਆਂ।ਨਾਲ ਹੀ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਬੀਬੀਆਂ ਤੱਕ ਪਹੁੰਚਾਉਣ ਦੀ ਜਿੰਮੇਵਾਰੀ ਵੀ ਹੁਣ ਸਾਡੇ ਮੌਢਿਆਂ ’ਤੇ ਹੈ। ਛੇਤੀ ਹੀ ਪੂਰੀ ਟੀਮ ਦਾ ਐਲਾਨ ਕਰਨ ਦਾ ਵੀ ਰਣਜੀਤ ਕੌਰ ਨੇ ਦਾਅਵਾ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply