Sunday, October 11, 2026

ਮਹਿਤਾ ਨੰਗਲ ਕਬਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਚੌਕ ਮਹਿਤਾ, 25 ਜਨਵਰੀ (ਜੋਗਿੰਦਰ ਸਿੰਘ ਮਾਣਾ)- ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ 28 ਜਨਵਰੀ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਦੀ ਪ੍ਰਧਾਨਗੀ, ਐਨ.ਆਰ.ਆਈ ਵੀਰਾਂ ਦੇ ਵਿਸ਼ੇਸ਼ ਯੋਗਦਾਨ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹੋਣ ਜਾ ਰਹੇ ਸਲਾਨਾ ਸੰਤ ਕਰਤਾਰ ਸਿੰਘ ਯਾਦਗਾਰੀ ਕਬੱੱਡੀ ਕੱਪ ਮਹਿਤਾ ਨੰਗਲ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਅੱਜ ਇੱਥੇ ਭਿੰਡਰ ਸਟੇਡੀਅਮ ਵਿਖੇ ਚੇਅਰਮੈਨ ਜਗਦੇਵ ਸਿੰਘ ਉਦੋਨੰਗਲ, ਨਿਸ਼ਾਨ ਸਿੰਘ ਗੋਲਡੀ ਦਬੁਰਜੀ, ਕੁਲਜੀਤ ਸਿੰਘ ਜੇ.ਈ ਅਮਨ ਸੇਖੋਂ, ਕੁਲਜੀਤ ਲੱਡੂ, ਗੁਰਬਿੰਦਰ ਗੋਲੂ, ਰਮਨਬੀਰ ਸਿੰਘ ਲੱਧਾਮੁੰਡਾ ਤੇ ਹਰਸ਼ਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਤ ਬਾਬਾ ਸੱਜਣ ਸਿੰਘ ਜੀ ਗੁਰੂੁ ਕੀ ਬੇਰ ਸਾਹਿਬ ਵਾਲਿਆਂ ਦੇ ਨਾਲ ਹਲਕਾ ਜੰਡਿਆਲਾ ਗੁਰੁ ਦੇ ਇੰਚਾਰਜ ਤੇ ਸਾਬਕਾ ਵਿਧਾਇਕ (ਸ਼੍ਰੋਮਣੀ ਅਕਾਲੀ ਦਲ) ਡਾ. ਦਲਬੀਰ ਸਿੰਘ ਵੇਰਕਾ ਕਬੱਡੀ ਕੱਪ ਦਾ ਉਦਘਾਟਨ ਸਾਂਝੇ ਤੌਰ ’ਤੇ ਕਰਨਗੇ।ਮੁੱਖ ਮਹਿਮਾਨ ਵੱਜੋਂ ਸੰਤ ਗਿ. ਹਰਨਾਮ ਸਿੰਘ ਖਾਲਸਾ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ਤੇ ਪੁੱਜਣਗੇ।ਕਲੱਬ ਦੇ ਖਾਸ ਸੱਦੇ `ਤੇ ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਹਾਜਰੀ ਭਰਨਗੇ।25 ਫਰਵਰੀ ਨੂੰ ਕਲੱਬ ਵੱਲੋ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾਣਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply