ਬਠਿੰਡਾ, 26 ਜਨਵਰੀ (ਪੰਜਾਬ ਪੋਸਟ – ਜਸਵਿੰਦਰ ਸਿੰਘ ਜੱਸੀ) – ਰਾਜਸਥਾਨ ਬਾਰਡਰ `ਤੇ ਮੁਕਤਸਰ ਦੇ ਪਿੰਡ ਪੰਜਵਾ ਵਿਖੇ ਹੋਏ ਮੁਕਾਬਲੇ ਦੌਰਾਨ 2015 ਦੇ ਨਾਭਾ ਜੇਲ ਬਰੇਕ ਕਾਂਡ ਦੇ ਮਾਸਟਰਮਾਈਂਡ ਤੇ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀ ਪ੍ਰੇਮਾ ਲਹੌਰੀਆ ਦੀ ਪੁਲਿਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਮੌਤ ਹੋ ਗਈ ਹੈ।ਸੂਚਨਾ ਅਨੁਸਾਰ ਗੈਂਗਸਟਰਾਂ ਦੀ ਜਵਾਬੀ ਗੋਲੀਬਾਰੀ `ਚ ਦੋ ਪੁਲਿਸ ਮੁਲਾਜ਼ਮਾਂ ਦੇ ਵੀ ਜਖਮੀ ਹੋਣ ਦੀ ਖਬਰ ਹੈ।
ਬਠਿੰਡਾ ਜੋਨ ਦੇ ਆਈ.ਜੀ ਮੁਖਵਿੰਦਰ ਸਿੰਘ ਛੀਨਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਟੇਟ ਕਰਾਈਮ ਕੰਟਰੋਲ ਸੈਲ ਦੀ ਅਗਵਾਈ `ਚ ਅੰਜ਼ਾਮ ਦਿਤੇ ਗਏ ਪੁਲਿਸ ਆਪਰੇਸ਼ਨ `ਚ ਵਿੱਕੀ ਗੌਂਡਰ ਦੀ ਮੌਤ ਹੋ ਗਈ ਅਤੇ ਉਸ ਦਾ ਇੱਕ ਮਦਦਗਾਰ ਜਖਮੀ ਹੋ ਗਿਆ ਹੈ।
ਮੁੱਖ ਮੰਤਰੀ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਪੁਲਿਸ ਨੂੰ ਇਸ ਸਫਲ ਕਾਰਵਾਈ `ਤੇ ਵਧਾਈ ਦਿੰਦਿਆਂ ਕਿਹਾ ਹੈ ਕਿ ਡੀ.ਜੀ.ਪੀ ਸੁਰੇਸ਼ ਅਰੋੜਾ, ਡੀ.ਜੀ ਇੰਟੈਲੀਜੈਂਸ ਦਿਨਕਰ ਗੁਪਤਾ, ਏ.ਆਈ.ਜੀ ਗੁਰਮੀਤ ਸਿੰਘ ਅਤੇ ਇੰਸਪੈਕਟਰ ਵਿਕਰਮ ਬਰਾੜ ਤੇ ਸਾਰੀ ਟੀਮ `ਤੇ ਉਨਾਂ ਨੂੰ ਮਾਣ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …