Sunday, October 11, 2026

ਗਣਤੰਤਰ ਦਿਵਸ ਮੌਕੇ ਖੇਤੀਬਾੜੀ ਵਿਭਾਗ ਦੀ ਝਾਕੀ ਨੂੰ ਮਿਲਿਆ ਤੀਜਾ ਸਥਾਨ

PPN2601201814ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮੌਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਕੱਢੀ ਗਈ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਇਆ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਵੱਲੋਂ ਤਿਆਰ ਕੀਤੀ ਇਸ ਝਾਕੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਕਰਜ਼ਾ ਰਾਹਤ ਸਕੀਮ 2017 ਬਾਰੇ ਦਰਸਾਇਆ ਗਿਆ ਹੈ, ਜਿਸ ਤਹਿਤ ਸਭ ਤੋਂ ਪਹਿਲਾਂ ਛੋਟੇ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਦੇ ਸਹਿਕਾਰੀ ਸਭਾਵਾਂ ਦੇ ਕਰਜ਼ੇ ਮਾਫ ਕੀਤੇ ਜਾ ਰਹੇ ਹਨ।ਝਾਕੀ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਖੇਤੀਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਅਪੀਲਾਂ ਨੂੰ ਮੰਨਦੇ ਹੋਏ ਜ਼ਿਲੇ ਦੇ ਸਮੁੱਚੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਕੇ ਜ਼ਿਲਾ ਪਠਾਨਕੋਟ ਨੂੰ ਉੱਤਰੀ ਬਾਰਤ ਦਾ ਪਹਿਲਾ ਝੋਨੇ ਦੀ ਪਰਾਲੀ ਨਾਲ ਸੰਬੰਧਤ ਪ੍ਰਦੂਸ਼ਣ ਮੁਕਤ ਕਰਨ ਵਿੱਚ ਅਹਿਮ ਭੁਿਮਕਾ ਨਿਭਾਈ ਹੈ।ਇਸ ਕਾਰਜ ਵਿੱਚ ਯੋਗਦਾਨ ਪਾਉਣ ਵਾਲੀਆਂ 70 ਗ੍ਰਾਮ ਪੰਚਾਇਤਾਂ ਅਤੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਇਲਾਵਾ ਫਸਲੀ ਵਿਭਿੰਨਤਾ ਸਕੀਮ ਬਾਰੇ ਦਰਸਾਇਆ ਗਿਆ ਕਿ ਜ਼ਿਲਾ ਪਠਾਨਕੋਟ ਦੀ ਰਵਾਇਤੀ ਦੇਸੀ ਮੱਕੀ ਦੀ ਪੰਜਾਬ ਵਿੱਚ ਮੰਗ ਵਧ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply