ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 29 ਜਨਵਰੀ ਨੂੰ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ ਵਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਕੀਤੀ ਜਾਏਗੀ।ਇਸ ਤੋਂ ਬਾਅਦ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਗੁਰ-ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਣਗੇ।ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਅਤੇ ਬੀਬੀ ਅਮਨਦੀਪ ਕੌਰ ਮਜੀਠਾ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media