Wednesday, August 5, 2026

69ਵਾਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ ਅਮਰੇਸ਼ਵਰ ਸਿੰਘ ਨੇ ਲਹਿਰਾਇਆ ਤਿਰੰਗਾ

PPN2601201820ਧੂਰੀ, 26 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਵੀਂ ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਨੇ 69ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਦੇਸ਼ ਭਗਤ ਪਰਿਵਾਰਾਂ ਅਤੇ ਝੋਨੇ ਦੀ ਨਾੜ ਨਾ ਫੂਕਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਵਿਸ਼ੇਸ਼ ਤੌਰ `ਤੇ ਪਹੁੰਚੇ ਦਲਵੀਰ ਸਿੰਘ ਗੋਲਡੀ ਹਲਕਾ ਵਿਧਾਇਕ, ਰਾਹੁਲ ਗਰਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਜਗਵਿੰਦਰ ਸਿੰਘ ਸਿਵਲ ਜੱਜ ਜੂਨੀਅਰ ਡਵੀਜਨ, ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ ਧੂਰੀ ਨੂੰ ਵੀ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਤਹਿਸੀਲਦਾਰ ਗੁਰਜੀਤ ਸਿੰਘ, ਕਰਮਜੀਤ ਸਿੰਘ, ਚੰਦਰ ਪ੍ਰਕਾਸ਼ ਵਧਵਾ ਕਾਰਜ ਸਾਧਕ ਅਫਸਰ, ਡਾ. ਗੁਰਸ਼ਰਨ ਸਿੰਘ ਐਸ.ਐਮ.ਓ, ਰਾਜੇਸ਼ ਸਨੇਹੀ ਐਸ.ਐਚ.ਓ, ਸੀ.ਡੀ.ਪੀ.ਓ ਆਸ਼ਾ ਰਾਣੀ, ਪਰਦੀਪ ਸ਼ਾਰਦਾ ਬੀ.ਡੀ.ਪੀ.ਓ ਧੂਰੀ ਅਤੇ ਪਵਨ ਸ਼ਰਮਾ ਟ੍ਰੈਫਿਕ ਇੰਚਾਰਜ ਆਦਿ ਵੀ ਹਾਜ਼ਰ ਸਨ।ਮੰਚ ਸੰਚਾਲਨ ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਨੇ ਬਾਖੂਬੀ ਕੀਤਾ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply