ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁ: ਸਤਿਸੰਗ ਸਭਾ ਬਜਾਰ ਲੁਹਾਰਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 21 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਅਨਮੋਲ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।
ਸਮਾਗਮ ਦੀ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁ: ਸਤਿਸੰਗ ਸਭਾ ਬਜਾਰ ਲੁਹਾਰਾ ਵਿਖੇ 22 ਜਨਵਰੀ ਤੋਂ 26 ਜਨਵਰੀ ਤੱਕ ਜਪ-ਤਪ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਹਨ।ਜਿਸ ਵਿੱਚ 21 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸੰਗਤਾਂ ਵਲੋਂ ਰੋਜਾਨਾ ਜਪ-ਤਪ ਦੀਆਂ ਹਾਜਰੀਆਂ ਲਗਾਈਆਂ ਗਈਆਂ।ਜਿੰਨਾਂ ਵਿੱਚ ਦਿਨ ਦੇ ਸਮੇਂ ਸੰਗਤ ਰੂਪੀ ਵਾਹਿਗੁਰੂ ਸਿਮਰਨ, ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀਆਂ ਹਾਜਰੀਆਂ ਲਗਾਈਆ ਗਈਆਂ।ਦੁਪਿਹਰ ਲੁਧਿਆਣੇ ਵਾਲੇ, ਭਾਈ ਅੰਤਰਪ੍ਰੀਤ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਅਮਨਦੀਪ ਸਿੰਘ ਗੁ: ਭਾਈ ਮੰਝ ਸਾਹਿਬ ਵਾਲੇ, ਭਾਈ ਭੁਪਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਹਰਵੀਨ ਕੌਰ, ਭਾਈ ਅੰਤਰਪ੍ਰੀਤ ਸਿੰਘ ਸਾਜਨ ਕੀਰਤਨ ਦੀ ਹਾਜ਼ਰੀ ਭਰੀ।ਭਾਈ ਸਾਹਿਬ ਨੇ ਦੱਸਿਆ ਕਿ ਗੁ: ਪਹੂਵਿੰਡ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਦਿਹਾੜੇ ਨੂੰ ਸਮਰਪਿਤ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਚੁਪਹਿਰਾ ਜਪ-ਤਪ ਸਮਾਗਮ ਕਰਵਾਏ ਗਏ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।ਜਿਸ ਵਿੱਚ ਅੰਮ੍ਰਿਤ ਛਕਣ ਵਾਲੇ ਬੇਅੰਤ ਪ੍ਰਾਣੀਆਂ ਨੂੰ ਭੇਟਾ ਰਹਿਤ ਕਕਾਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਦਿਤੇ ਗਏ।ਇਸ ਮੌਕੇ ਡਾ. ਅਮਰੀਕ ਸਿੰਘ, ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ ਅਤੇ ਹੋਰ ਪ੍ਰਮੁੱਖ ਮੈਂਬਰਾਂ ਨੇ ਹਾਜਰੀ ਭਰੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media