ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਕੁਆਟਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਆਰੰਭ ਕੀਤੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਾਂਝਾ ਕੀਤਾ।ਗੁਰਮਤਿ ਗਿਆਨ ਅਕੈਡਮੀ ਦੇ ਹੋਣਹਾਰ ਬੱਚੇ ਕਾਕਾ ਸੁਖਰਾਜ ਸਿੰਘ ਨੇ ਭਾਵਪੂਰਤ ਲੈਕਚਰ ਕਰਕੇ ਸੰਗਤਾਂ ਪਾਸੋਂ ਸ਼ਾਬਾਸ਼ ਪ੍ਰਾਪਤ ਕੀਤੀ।ਬੱਚਿਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਕੀਰਤਨ, ਕਵਿਤਾ, ਕਵੀਸ਼ਰੀ, ਪ੍ਰਸ਼ਨੋਤਰੀ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਸ਼ੇਸ਼ ਸਨ। ਇਨ੍ਹਾਂ ਧਾਰਮਿਕ ਮੁਕਾਬਲਿਆਂ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਅਤੇ ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ ਨੇ ਸਨਮਾਨ ਚਿੰਨ੍ਹ ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੀ ਤਿਆਰੀ ਲਈ ਬੀਬੀ ਰਣਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਹਰਭਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।ਇਸ ਮੌਕੇ ਕਾਲੋਨੀ ਨਿਵਾਸੀ ਸਮੂਹ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media