Friday, October 9, 2026

ਗਣਤੰਤਰ ਦਿਵਸ ਮੌਕੇ ਪੇਸ਼ ਕੀਤੀ ਧੀਆਂ ਬਚਾਓ, ਰੁੱਖ ਲਗਾਓ, ਪਾਣੀ ਦਾ ਸਤਿਕਾਰ ਕਰੋ ਕੋਰੀਓਗ੍ਰਾਫੀ

PPN2701201808ਸਮਰਾਲਾ, 27 ਜਨਵਰੀ (ਪੰਜਾਬ ਪੋਸਟ- ਕੰਗ) – ਤਹਿਸੀਲ ਪੱਧਰ `ਤੇ 69ਵਾਂ ਗਣਤੰਤਰ ਦਿਵਸ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ ਸਮਰਾਲਾ ਅਮਿਤ ਬੈਂਬੀ ਨੇ ਸ਼ਿਰਕਤ ਕੀਤੀ।ਝੰਡਾ ਝੁਲਾਉਣ ਦੀ ਰਸਮ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ।ਇਸ ਮੌਕੇ ਖਿੱਚ ਦਾ ਕੇਂਦਰ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀਆਂ ਨੇ ਤਿੰਨ ਸੰਦੇਸ਼ ਦਿੰਦੇ ਹੋਏ ਕੋਰੀਓਗ੍ਰਾਫੀ ਧੀਆਂ ਬਚਾਓ, ਰੁੱਖ ਲਗਾਓ, ਪਾਣੀ ਦਾ ਸਤਿਕਾਰ ਕਰੋ ਪੇਸ਼ ਕੀਤੀ।ਬੱਚਿਆਂ ਦੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ।ਬੱਚਿਆਂ ਦੀ ਪੇਸ਼ਕਾਰੀ ਪ੍ਰਸੰਸ਼ਾ ਦਾ ਵਿਸ਼ਾ ਬਣੀ ਰਹੀ।ਇਸ ਤੋਂ ਇਲਾਵਾ ਹੋਰ ਸਕੂਲ ਦੇ ਬੱਚਿਆਂ ਦੀ ਪੇਸ਼ਕਾਰੀ ਵੀ ਸ਼ਲਾਘਾਯੋਗ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply