Friday, October 9, 2026

ਖ਼ਾਲਸਾ ਸੰਸਥਾਵਾਂ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

PPN2701201812 ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਛੀਨਾ ਨੇ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਮਹੱਤਤਾ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਪੂਰੀ ਦੁਨੀਆ ’ਚ ਜਮਹੂਰੀਅਤ ਲਈ ਪਛਾਣਿਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਅੱਜ ਦੇ ਦਿਨ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਈਏ।ਉਨ੍ਹਾਂ ਕਾਲਜ ਦੁਆਰਾ ਆਯੋਜਿਤ ਕੀਤੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ।ਛੀਨਾ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਵੱਡਮੁਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਜਿਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ। PPN2701201813
ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ’ਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ 26 ਜਨਵਰੀ ਉਤਸ਼ਾਹਪੂਰਵਕ ਮਨਾਉਂਦਿਆਂ ਰੰਗਾਰੰਗ ਪ੍ਰੋਗਰਾਮ ਦਾ ਪੇਸ਼ ਕੀਤਾ ਗਿਆ।ਉਕਤ ਪ੍ਰਿੰਸੀਪਲਾਂ ਨੇ ਆਪਣੇ-ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਗਣਤੰਤਰ ਅਤੇ ਇਸ ਤੋਂ ਪਹਿਲਾਂ ਆਜ਼ਾਦੀ ਸੰਘਰਸ਼ ਦੇ ਇਤਿਹਾਸ ’ਤੇ ਚਾਨਣਾ ਪਾਇਆ।ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply