ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਨਗਰ ਕੌਂਸਲ ਦਫਤਰ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਪੁਲਿਸ ਦੀ ਟੀਮ ਨੇ ਝੰਡੇ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ।ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਸਕਿੱਟਾਂ, ਦੇਸ਼ ਭਗਤੀ ਦੇ ਗੀਤ ਆਦਿ ਗਾ ਕੇ ਸਮਾਗਮ ਦੀ ਰੌਣਕ ਨੂੰ ਵਧਾਇਆ।ਆਪਣੇ ਸੰਬੋਧਨ ਵਿਚ ਹਲਕਾ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਅਜ਼ਾਦੀ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ।ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੀ ਗਈ ਸਕਿਟ ਵਿੱਚ ਭਰੂਣ ਹੱਤਿਆ ਦੇ ਵਿਰੋਧ ਨੂੰ ਵਧੀਆ ਸਕਿੱਟ ਦਸਦੇ ਹੋਏ ਓਹਨਾਂ ਨੇ ਕਿਹਾ ਕਿ ਅੱਜ ਦਾ ਮੁੱਖ ਸੰਦੇਸ਼ ਇਹੀ ਹੈ ਕਿ ਇਸ ਭੈੜੀ ਕੁਰੀਤੀ ਨੂੰ ਦੇਸ਼ ਵਿਚੋਂ ਖਤਮ ਕੀਤਾ ਜਾਵੇ।
ਇਸ ਮੌਕੇ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਮੋਜੂਦਾ ਕੋਂਸਲਰ, ਭੁਪਿੰਦਰ ਸਿੰਘ ਹੈਪੀ ਕੋਂਸਲਰ, ਸ਼੍ਰੀਮਤੀ ਡਿੰਪਲ ਕੋਂਸਲਰ, ਨਿਰਮਲ ਸਿੰਘ ਲਾਹੌਰੀਆ ਸਾਬਕਾ ਮੀਤ ਪ੍ਰਧਾਨ, ਸੰਜੀਵ ਚੋਪੜਾ, ਆਸ਼ੂ ਵਿਨਾਇਕ, ਸੰਜੀਵ ਕੁਮਾਰ ਲਵਲੀ, ਜਗਤਾਰ ਸਿੰਘ ਕਾਰਜਸਾਧਕ ਅਫਸਰ, ਸੁਰਿੰਦਰ ਕੁਮਾਰ, ਬਲਵਿੰਦਰ ਸਿੰਘ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਐਸ.ਐਚ.ਓ ਜੰਡਿਆਲਾ ਹਰਸੰਦੀਪ ਸਿੰਘ, ਚਰਨਜੀਤ ਸਿੰਘ ਟੀਟੂ, ਰਿੰਕੂ ਜੰਡਿਆਲਾ, ਪੱਤਰਕਾਰ ਭਾਈਚਾਰੇ ਸਮੇਤ ਨਗਰ ਕੌਂਸਲ ਦਾ ਸਮੂਹ ਸਟਾਫ ਮੌਜੂਦ ਸੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media