ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋੋ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ (ਰੈਜੀਡੈਸ਼ਲ ਅਤੇ ਡੇਅ-ਸਕਾਲਰ) `ਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਦੋ ਦਿਨਾ ਚੋਣ ਟਰਾਇਲ 29-01-18 ਤੋੋ 30-01-18 ਤੱਕ ਅਤੇ ਤੈਰਾਕੀ (ਲੜਕਿਆਂ ਤੇ ਲੜਕੀਆਂ) ਦੇ ਟਰਾਇਲ 9 ਅਪ੍ਰੈਲ 2018 ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਪੋਰਟਸ ਅਫਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਇਹਨ੍ਹਾਂ ਟਰਾਇਲਾਂ ਵਿਚ ਅੰਮ੍ਰਿਤਸਰ ਜਿਲ੍ਹੇ ਦੇ ਉਹ ਖਿਡਾਰੀ ਤੇ ਖਿਡਾਰਨਾਂ ਟਰਾਇਲ ਦੇ ਸਕਦੇ ਹਨ, ਜਿਨ੍ਹਾਂ ਵਲੋੋ ਜਿਲ੍ਹਾ ਪੱਧਰੀ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸਨਾਂ ਵਿੱਚ ਕੋੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋੋਵੇ ਜਾਂ ਉਸ ਵਲੋੋ ਸਟੇਟ ਪੱਧਰੀ ਕੰਪੀਟੀਸ਼ਨ ਵਿੱਚ ਭਾਗ ਲਿਆ ਹੋੋਵੇ।ਇਸ ਸਬੰਧੀ ਖਾਲਸਾ ਕਾਲਜੀਏਟ ਸੀਨੀ:ਸੈਕ:ਸਕੂਲ ਵਿਖੇ ਫੁੱਟਬਾਲ ਬਾਕਸਿੰਗ ਹੈਂਡਬਾਲ ਕਬੱਡੀ ਅਤੇ ਗੋਲ ਬਾਗ ਕੁਸ਼ਤੀ ਸਟੇਡੀਅਮ ਅੰਮ੍ਰਿਤਸਰ ਵਿਖੇ ਕੁਸ਼ਤੀ, ਜਿਮਨਾਸਟਿਕ (ਲੜਕੇ), ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਵਿਖੇ ਜਿਮਨਾਸਟਿਕ (ਲੜਕੀਆਂ ਆਰਟਿਸਟਿਕ, ਰਿਧਮਿਕ), ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਲਟੀਪਲ ਇੰਨਡੋੋਰ ਹਾਲ ਹਾਕੀ ਐਸਟੋੋਰਫ, ਸਾਈਕਲਿੰਗ ਵੈਲੋੋਡਰਮ, ਤੈਰਾਕੀ ਬਾਸਕਿਟਬਾਲ ਕੋੋਰਟ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਬਾਸਕਿਟਬਾਲ, ਗੋਲ ਬਾਗ ਕਾਰਪੋਰੇਸ਼ਨ ਹਾਲ ਅੰਮ੍ਰਿਤਸਰ ਵਿਖੇ ਟੇਬਲ ਟੈਨਿਸ ਅਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਐਥਲੈਟਿਕਸ ਦੇ ਟਰਾਇਲ ਲਏ ਜਾਣਗੇ।ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੀ ਗੇਮ ਅਨੁਸਾਰ ਟਰਾਇਲ ਵਾਲੇ ਸਥਾਨ `ਤੇ ਸਵੇਰੇ ਠੀਕ 8:00 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ ਅਤੇ ਆਪਣੇ ਜਨਮ ਸਰਟੀਫੀਕੇਟ, ਦੋ ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣਗੇ।ਟਰਾਇਲਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਤੇ ਖਿਡਾਰਨਾਂ ਨੂੰ ਵਿਭਾਗ ਵਲੋੋ ਕੋਈ ਟੀ.ਏ ਡੀ.ਏ ਨਹੀ ਦਿੱਤਾ ਜਾਵੇਗਾ।ਖਿਡਾਰੀਆਂ ਤੇ ਖਿਡਾਰਨਾਂ ਦਾ ਜਨਮ ਅੰਡਰ-14 ਲਈ ਸਾਲ 1 ਜਨਵਰੀ 2005, ਅੰਡਰ-17 ਲਈ 1 ਜਨਵਰੀ 2002, ਅੰਡਰ-19 ਲਈ 1 ਜਨਵਰੀ 2000 ਜਾਂ ਇਸ ਤੋ ਬਾਅਦ ਦਾ ਹੋਣਾ ਚਾਹੀਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media