ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਗਣਤੰਤਰਤਾ ਦਿਵਸ ਮੌਕੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਕੇ ਸਲਾਘਯੋਗ ਕਾਰਜ ਕੀਤਾ ਗਿਆ ਹੈ।ਮਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਤੇ ਸੁਖਪਾਲ ਗਰਗ ਦੇ ਸਹਿਯੋਗ ਨਾਲ ਸਕੂਲ ਬੈਗ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਸਕੂਲ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ।ਇਸ ਮੌਕੇ ਸਕੂਲ ਮੁੱਖੀ ਅਮਰਜੀਤ ਕੌਰ, ਮਾ. ਸੁਖਵਿੰਦਰ ਸਿੰਘ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਆਂਗਨਵਾੜੀ ਵਰਕਰ ਦਲਜੀਤ ਕੌਰ,ਹਰਜਿੰਦਰ ਕੌਰ, ਮੈਡਮ ਰੁਪਿੰਦਰ ਕੌਰ, ਆਸ਼ਾ ਰਾਣੀ ਤੇ ਅਮਨਦੀਪ ਕੌਰ, ਮੈਡਮ ਨਸੀਮ ਸਮੇਤ ਤੇ ਸਟਾਫ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media