Friday, March 20, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੱਚੇ ਨੂੰ ਬੂੰਦਾਂ ਪਿਲਾ ਕੇ ਪੋਲੀਓ ਮੁਹਿੰਮ ਦਾ ਕੀਤਾ ਸ਼ੁਭਆਰੰਭ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਲੋਕਾਂ ਦੀ ਸਿਹਤ ਨੂੰ ਨਰੋਈ ਬਣਾਉਣ ਤੇ ਖੁਸ਼ਹਾਲ ਜੀਵਨ ਵਾਸਤੇ PPN2801201801ਪੋਲੀੳ ਵਿੱਰੁਧ ਅਰੰਭੇ ਯਤਨਾਂ ਤਹਿਤ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਡਾ. ਨਰਿੰਦਰ ਕੌਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਬੱਚੇ ਨੂੰ ਪੋਲੀੳ ਦੀਆਂ ਬੂੰਦਾਂ ਪਿਲਾ ਕੇ ਇਸ ਮੁਹਿੰਮ ਦਾ ਸ਼ੁਭਆਰੰਭ ਕੀਤਾ ਗਿਆ।ਇਸ ਅਵਸਰ ਤੇ ਸੰਬੋਧਨ ਕਰਦਿਆਂ ਡਾਇਰੈਕਟਰ ਸਿਹਤ ਸੇਵਾਵਾ ਡਾ. ਜਸਪਾਲ ਕੌਰ ਨੇ ਕਿਹਾ ਕਿ ਬੇਸ਼ਕ ਭਾਰਤ ਪੋਲੀੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਸਟੇਟਸ ਨੂੰ ਬਰਕਰਾਰ ਰੱਖਣ ਹਿੱਤ ਵਿਸ਼ਵ ਸਿਹਤ ਸੰਗਠਨ ਵਲੋਂ ਨੈਸ਼ਨਲ ਇਮੂਨਾਈਜੇਸ਼ਨ ਰਾਊਡ ਚਲਾਏ ਜਾ ਰਹੇ ਹਨ।ਤਕਰੀਬਨ 20 ਸਾਲ ਤੋਂ ਇਹ ਪਲਸ ਪੋਲੀੳ ਰਾੳਡ ਚਲਾਏ ਜਾ ਰਹੇ ਹਨ।ਉਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਤਿੰਨਾਂ ਦਿਨਾਂ ਵਿੱਚ ਆਪਣੇ ਅਤੇ ਆਪਣੇ ਆਂਢ-ਗੁਆਂਢ ਵਿੱਚ ਰਹਿੰਦੇ ਹੋਏ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਨੂੰ ਜੀਵਨ ਰੂਪੀ ਪੋਲੀਓ ਦੀਆਂ 2 ਬੂੰਦਾਂ ਜ਼ਰੂਰ ਪਿਲਾੳਣ।ਸਿਵਲ ਸਰਜਨ ਅੰਮ੍ਰਿਤਸਰ ਡਾ. ਨਰਿੰਦਰ ਕੌਰ ਨੇ ਦੱਸਿਆ ਕਿ ਇਸ ਮੁੰਹਿਮ ਦੋਰਾਨ ਕੁੱਝ ਵਿਸ਼ੇਸ਼ ਟਰਾਂਸਿਟ ਬੂਥ ਜਿਵੇ ਕਿ ਸ੍ਰੀ ਹਰਿਮੰਦਰ ਸਾਹਿਬ, ਸ਼ਹੀਦਾਂ ਸਾਹਿਬ, ਰੇਲਵੇ ਸਟੇਸ਼ਨ, ਬੱਸ ਸਟੈਡ ਆਦਿ `ਤੇ ਲਗਾਏ ਗਏ ਹਨ।ਹਰਿਮੰਦਰ ਸਾਹਿਬ ਵਿੱਚ ਸਵੇਰੇ ਤੋ ਲੈ ਕੇ ਰਾਤ ਤੱਕ ਤਿੰਨ ਸ਼ਿਫਟ ਵਿੱਚ ਬੂਥ ਲਗਾਏ ਤਾਂ ਜੋ ਕਿ ਹਰੇਕ ਬਾਹਰੋਂ ਆਉਣ ਵਾਲਾ 5 ਸਾਲ ਤੱਕ ਦੇ ਬੱਚੇ ਨੂੰ ਬੂੰਦਾਂ ਪਿਲਾਈਆ ਜਾ ਸਕਣ।ਇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜਦੂਰਾ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆ ਨੂੰ ਵੀ ਪੌਲੀਓ ਦੀਆ ਦੋ ਬੂੰਦਾਂ ਪਿਲਾਈਆਂ ਜਾਣਗੀਆ।ਜਿਲ੍ਹਾ ਟੀਕਾਕਰਨ ਅਫਸਰ ਡਾ ਰਮੇਸ਼ ਪਾਲ ਸਿੰਘ ਨੇ ਇਸ ਅਵਸਰ `ਤੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਰਾਊਡ ਜੋ ਕਿ ਮਿਤੀ 28 ਤੋਂ 30 ਜਨਵਰੀ ਤੱਕ ਚਲਾਇਆ ਜਾ ਰਿਹਾ ਹੈ, ਤਹਿਤ 2716641 ਅਬਾਦੀ ਦੇ 536904 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 323412 ਬੱਚਿਆ ਨੂੰ 2716 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 288 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਮੋਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ, ਡਾ. ਸੇਠੀ, ਡਾ ਮਦਨ, ਡਾ. ਕੂੰਡਲ, ਡਾ. ਭਾਰਤੀ , ਰਾਮ ਕਿਸ਼ਨ, ਬਾਬਾ ਕੋਹਰੀ, ਅਮਰਦੀਪ ਸਿੰਘ ਸ਼ਾਮਲ ਹੋਏ ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply